ਸਕੂਲ ਮੁਖੀਆਂ ਨੂੰ ਦਾਖਲਾ ਵਧਾਉਣ ਲਈ ਕੀਤਾ ਪ੍ਰੇਰਿਤ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਕੂਲ ਮੁਖੀਆਂ ਨੂੰ ਦਾਖਲਾ ਵਧਾਉਣ ਲਈ ਕੀਤਾ ਪ੍ਰੇਰਿਤ
ਤਰਨ ਤਾਰਨ 06 ਮਈ
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਸਬੰਧੀ ਸਕੂਲ ਮੁੱਖੀਆਂ ਨੂੰ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਉਦੇਸ਼ ਨਾਲ ਅੱਜ ਬਲਾਕ ਖਡੂਰ ਸਾਹਿਬ ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਹਰੇਕ ਸਕੂਲ ਮੁਖੀ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੇ ਘੱਟਣ ਦਾ ਕਾਰਨ ਜਾਨਣ ਦੇ ਨਾਲ-ਨਾਲ ਉਹਨਾਂ ਨੂੰ ਆਪਣੀ ਪਿਛਲੀ ਗਿਣਤੀ ਪੂਰੀ ਕਰਨ ਅਤੇ ਨਵੀਂ ਗਿਣਤੀ ਵਧਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬੋਲਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਖਡੂਰ ਸਾਹਿਬ ਨੇ ਸਕੂਲ ਮੁੱਖੀਆਂ ਨੂੰ ਸਕਾਰਾਤਮਕ ਰਵੱਈਆ ਅਪਣਾਉਂਦੇ ਹੋਏ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸੈਂਟਰ ਹੈਡ ਟੀਚਰ ਸਾਹਿਬਾਨ ਅਤੇ ਸਕੂਲ ਮੁੱਖੀ ਹਾਜਰ ਸਨ ।