Close

Mock drills on civil defense held at various places in Tarn Taran district – Deputy Commissioner

Publish Date : 08/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਡਿਫੈਂਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਹੋਈ ਮੌਕ ਡਰਿੱਲ-ਡਿਪਟੀ ਕਮਿਸ਼ਨਰ
ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਆਪਣੇ ਆਪ ਨੂੰ ਸੁਰੱਖਿਤ ਰੱਖਣ ਦਾ ਹੋਇਆ ਅਭਿਆਸ
ਤਰਨ ਤਾਰਨ, 07 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ ਦੇ 04 ਵੱਜਦਿਆਂ ਹੀ ਅੱਜ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਆਪਣੇ-ਆਪ ਨੂੰ ਸੁਰੱਖਿਅ ਰੱਖਣ ਸਬੰਧੀ ਵੱਖ-ਵੱਖ ਥਾਵਾਂ ‘ਤੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਨਿਰਧਾਰਿਤ ਥਾਵਾਂ ‘ਤੇ 4 ਵਜੇ ਇੱਕ ਸਾਇਰਨ ਵਜਾਇਆ ਗਿਆ, ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫਾਇਰ ਬ੍ਰਿਗੇਡ ਵੱਲੋਂ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਅਭਿਆਸ ਕੀਤਾ ਗਿਆ ਤਾਂ ਜੋ ਲੋੜ ਪੈਣ ਲਈ ਸਥਿਤੀ `ਤੇ ਕਾਬੂ ਪਾਇਆ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਇਸ ਦੌਰਾਨ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਤੁਸੀਂ ਖੁੱਲੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ । ਜੇਕਰ ਬਹੁ ਮੰਜ਼ਿਲਾ ਇਮਾਰਤ ਵਿੱਚ ਹੋ ਤਾਂ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰੱਖਤ ਦੇ ਥੱਲੇ ਓਟ ਲਵੋ । ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।ਇਹਨਾਂ ਸਾਰੇ ਅਭਿਆਸਾਂ ਨੂੰ ਵੱਖ-ਵੱਖ ਥਾਵਾਂ ‘ਤੇ ਹੋਈਆਂ ਇਹਨਾਂ ਰਿਹਰਸਲਾਂ ਦੌਰਾਨ ਦੁਹਰਾਇਆ ਗਿਆ।
ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।ਇਸ ਮੌਕੇ ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਖਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਆਂ ਕਿਹਾ ਕਿ ਅੱਜ 7 ਮਈ ਨੰੁ ਰਾਤ 09 ਵਜੇ ਤੋਂ 09:30 ਵਜੇ ਤੱਕ ਬਲੈਕ ਆਊਟ ਦੀ ਰਿਹਰਸਲ ਹੋਵੇਗੀ, ਇਸ ਦੌਰਾਨ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ ਅਤੇ ਘਰ ਵਿੱਚ ਇਨਵਰਟਰ ਜਨਰੇਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਲਾਈਟ ਨਾ ਜਗਾਈ ਜਾਵੇ । ਸੜਕਾਂ ਤੇ ਵਾਹਨ ਨਾ ਚਲਾਏ ਜਾਣ ਅਤੇ ਜੇਕਰ ਕਿਤੇ ਵਾਹਨ ਚੱਲ ਰਿਹਾ ਹੈ ਤਾਂ ਉਸ ਨੂੰ ਰੋਕ ਕੇ ਬੱਤੀ ਬੰਦ ਕਰਕੇ ਸੜਕ ਕਿਨਾਰੇ ਰੋਕ ਲਓ। ਬਲੈਕ ਆਊਟ ਸਮੇਂ ਖੁੱਲੇ ਵਿੱਚ ਨਾ ਆਓ ਅਤੇ ਇਮਾਰਤ ਦੇ ਅੰਦਰ ਸੁਰੱਖਿਤ ਥਾਂ ਤੇ ਰਹੋ।