Close

4,00,118 metric tons of wheat purchased from the district markets have been lifted.

Publish Date : 08/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਜਿਲ੍ਹੇ ਦੀਆਂ ਮੰਡੀਆਂ ਚੋਂ ਖਰੀਦੀ ਗਈ ਕਣਕ ਵਿੱਚੋਂ 4,00,118 ਮੀਟ੍ਰਿਕ ਟਨ ਕਣਕ ਦੀ ਕੀਤੀ ਕੀਤੀ ਗਈ ਚੁਕਾਈ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,41,525 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ

ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1646 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

ਤਰਨ ਤਾਰਨ, 07 ਮਈ :

ਹੁਣ ਤੱਕ ਜਿਲ੍ਹੇ ਦੇ ਮੰਡੀਆਂ ਚੋ ਖਰੀਦ ਕੀਤੀ ਗਈ ਕਣਕ ਵਿੱਚੋਂ 4,00,118 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਕਿ ਖਰੀਦੀ ਫਸਲ ਦੀ ਮੰਡੀਆਂ ਚੋਂ ਚੁਕਾਈ ਜਲਦ ਤੋਂ ਜਲਦ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ 07 ਮਈ ਤੱਕ  7,41,527 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 7,41,525 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1646 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 07 ਮਈ ਤੱਕ ਪਨਗਰੇਨ ਏਜੰਸੀ ਵੱਲੋਂ 2,35,620 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,81,270 ਮੀਟ੍ਰਿਕ ਟਨ, ਪਨਸਪ ਵੱਲੋਂ 1,70,797  ਮੀਟ੍ਰਿਕ ਟਨ, ਪੰਜਾਬ

ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 95,437 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 39,437 ਕਣਕ ਦੀ ਖਰੀਦ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ  ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।