ਬੰਦ ਕਰੋ

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 12/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨਾਲ ਕੀਤੀ ਮੀਟਿੰਗ
ਖਡੂਰ ਸਾਹਿਬ 09 ਮਈ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਪ੍ਰਧਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਕਾਸ ਭਵਨ ਤਰਨ ਤਾਰਨ ਵਿਖੇ ਹਲਕੇ ਦੇ ਨੌਜਵਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਤੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਸੀ।
ਮੀਟਿੰਗ ਦੌਰਾਨ ਸ. ਲਾਲਪੁਰਾ ਨੇ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ, ਅਤੇ ਖੇਡਾਂ ਵਰਗੇ ਖੇਤਰਾਂ ਵਿੱਚ ਅੱਗੇ ਵਧਣ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਹਲਕੇ ਦੀ ਤਰੱਕੀ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਵੀ ਕੀਤੀ।
ਮੀਟਿੰਗ ਵਿੱਚ ਨੌਜਵਾਨਾਂ ਨੇ ਆਪਣੀ ਸ. ਮਨਜਿੰਦਰ ਸਿੰਘ ਲਾਲਪੁਰਾ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਵਿਧਾਇਕ ਨੇ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਉਨ੍ਹਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸ. ਰਜਿੰਦਰ ਸਿੰਘ ਉਸਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਤਰਨ ਤਾਰਨ, ਸਮੇਤ ਹੋਰ ਪਾਰਟੀ ਵਰਕਰ ਅਤੇ ਨੌਜਵਾਨ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਸ. ਲਾਲਪੁਰਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ, ਕਿ ਉਹ ਸਮਾਜ ਸੇਵਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਵਿੱਚ ਅੱਗੇ ਆਉਣ।