Health Department continues to campaign for prevention of dengue: Civil Surgeon Dr. Gurpreet Singh Rai
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 09 ਮਈ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ, ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਵਰਿੰਦਰ ਪਾਲ ਕੌਰ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਅਵਲੀਨ ਕੌਰ ਵੀ ਮੌਜੂਦ ਰਹੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ‘ਤੇ ‘ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ‘ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀ-ਵਿਧੀਆਂ ਦੇ ਨਾਲ-ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲੇ ਦੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਦੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ।
ਸਿਵਲ ਸਰਜਨ ਡਾ ਰਾਏ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ, ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਅਵਲੀਨ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ। ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ, ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਐਸ ਆਈ ਕਾਰਜ ਸਿੰਘ, ਐਸ ਆਈ ਗੁਰਦੇਵ ਸਿੰਘ ਢਿੱਲੋਂ, ਐਸ ਆਈ ਭੁਪਿੰਦਰ ਸਿੰਘ, ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ ਅਤੇ ਸਮੂਹ ਬ੍ਰੀਡਰ ਚੈੱਕਰ ਆਦਿ ਮੌਜੂਦ ਰਹੇ ।