ਬੰਦ ਕਰੋ

ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1756 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 15/05/2025

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1756 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿੱਚ ਪਹੁੰਚੀ 7,69,832 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ

ਮੰਡੀਆਂ ‘ਚੋ 5,45,255 ਮੀਟਿ੍ਰਕ ਟਨ ਕਣਕ ਦੀ ਕੀਤੀ ਚੁਕਾਈ, ਰਹਿੰਦੀ ਫਸਲ ਦੀ ਮੰਡੀਆਂ ਚੋਂ ਜਲਦ ਚੁਕਾਈ ਦੇ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 13 ਮਈ :

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 7,61,229 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਦੀ ਵੱਖ-ਵੱਖ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 1756 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲੇ ਦੇ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਵਿੱਚੋਂ 5,45,255 ਮੀਟਿ੍ਰਕ ਟਨ ਕਣਕ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਕਿ ਰਹਿੰਦੀ ਫਸਲ ਦੀ ਮੰਡੀਆਂ ਚੋਂ ਜਲਦ ਤੋਂ ਜਲਦ ਚੁਕਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਹੁਣ ਤੱਕ ਪਨਗਰੇਨ ਏਜੰਸੀ ਵੱਲੋਂ 2,48,184 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 1,86,350 ਮੀਟਿ੍ਰਕ ਟਨ, ਪਨਸਪ ਵੱਲੋਂ 1,74,500 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 96,791 ਮੀਟਿ੍ਰਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 41,573 ਮੀਟਿ੍ਰਕ ਕਣਕ ਦੀ ਖਰੀਦ ਕੀਤੀ ਗਈ ਹੈ।