Close

To create awareness against drugs through protection committees in villages and wards.

Publish Date : 15/05/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿੰਡਾਂ ਤੇ ਵਾਰਡਾਂ ਵਿੱਚ ਰੱਖਿਆ ਕਮੇਟੀਆਂ ਰਾਹੀਂ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ
ਨਸ਼ਾ ਮੁਕਤੀ ਯਾਤਰਾਵਾਂ ਹੁਣ 16 ਮਈ ਨੂੰ ਹੋਣਗੀਆਂ ਸ਼ੁਰੂ-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਮਈ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਿੱਚ ਹੁਣ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਰਾਹੀਂ ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ ਦਾ ਸਿਲਸਿਲਾ ਤੋਂ 16 ਮਈ ਸ਼ੁਰੂ ਕੀਤਾ ਜਾ ਰਿਹਾ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਰਾਹੀਂ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੋਵੇਗਾ ਤਾਂ ਜੋ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਵਿੱਚ ਲੋਕਾਂ ਦਾ ਸਾਥ ਮਿਲ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ ਏ ਐਸ. ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਤਾਰਨ ਵਿੱਚ ਇਹ ਯਾਤਰਾਵਾਂ 16 ਮਈ ਤੋਂ ਸ਼ੁਰੂ ਹੋਣਗੀਆਂ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਕੀਤੀ ਜਾਵੇਗੀ, ਜਦੋਂ ਕਿ ਖਡੂਰ ਸਾਹਿਬ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਅਗਵਾਈ ਵਿਧਾਇਕ ਸ਼੍ਰੀ ਮਨਜਿੰਦਰ ਸਿੰਘ ਲਾਲਪੂਰਾ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖੇਮਕਰਨ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਅਗਵਾਈ ਵਿਧਾਇਕ ਸ਼੍ਰੀ ਸਰਵਣ ਸਿੰਘ ਧੁੰਨ ਵੱਲੋਂ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ 17 ਮਈ ਤੋਂ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ੁਰੂ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ-ਆਪਣੇ ਪਿੰਡ ਤੇ ਵਾਰਡ ਵਿੱਚ ਨੀਯਤ ਮਿਤੀ ਨੂੰ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਖਿਲਾਫ ਅਸੀਂ ਜ਼ਮੀਨੀ ਪੱਧਰ ਤੇ ਇੱਕ-ਜੁੱਟ ਨਾ ਹੋਏ, ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ। ਉਹਨਾਂ ਕਿਹਾ ਕਿ ਇਹ ਸਾਡਾ ਫਰਜ਼ ਬਣ ਜਾਂਦਾ ਹੈ, ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡੱਟ ਕੇ ਸਾਥ ਦੇਈਏ।
ਉਨਾਂ ਨੇ ਜ਼ਿਲ੍ਹੇ ਵਿੱਚ ਇਹਨਾਂ ਯਾਤਰਾਵਾਂ ਦੀ ਤੈਅ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨ ਤਾਰਨ ਹਲਕੇ ਵਿੱਚ 16 ਮਈ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਪਿੰਡ ਮੁਰਾਦਪੁਰ ਕਲਾਂ ਵਿਖੇ ਸ਼ਾਮ 04.00 ਵਜੇ, ਪਿੰਡ ਮੁਰਾਦਪੁਰ ਖੁਰਦ ਵਿਖੇ ਸ਼ਾਮ 05.00 ਵਜੇ, ਅਤੇ ਪਿੰਡ ਮੱਲ੍ਹੀਆ ਵਿਖੇ ਸ਼ਾਮ 06.00 ਵਜੇ ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਜਾਵੇਗੀ।
ਖਡੂਰ ਸਾਹਿਬ ਹਲਕੇ ਵਿੱਚ ਵਿਧਾਇਕ ਸ਼੍ਰੀ ਮਨਜਿੰਦਰ ਸਿੰਘ ਲਾਲਪੂਰਾ ਵੱਲੋਂ 16 ਮਈ ਨੂੰ ਪਿੰਡ ਕੋਟ ਧਰਮ ਚੰਦ ਖੁਰਦ ਸ਼ਾਮ 04.00 ਵਜੇ, ਪਿੰਡ ਬਾਕੀਪੁਰ ਵਿੱਚ 05.00 ਵਜੇ ਅਤੇ ਪਿੰਡ ਜਰਮਸਤਪੁਰ ਵਿਚ 06.00 ਵਜੇ ਤੱਕ, ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਜਾਵੇਗੀ।
ਖੇਮਕਰਨ ਹਲਕੇ ਵਿੱਚ ਵਿਧਾਇਕ ਸ਼੍ਰੀ. ਸਰਵਣ ਸਿੰਘ ਧੁੰਨ ਵੱਲੋਂ 16 ਮਈ ਨੂੰ ਪਿੰਡ ਬੈਂਕਾ ਵਿਖੇ ਸ਼ਾਮ 04.00 ਵਜੇ, ਪਿੰਡ ਸੁੱਗਾ ਵਿਖੇ ਸ਼ਾਮ 05.00 ਵਜੇ, ਅਤੇ ਪਿੰਡ ਲਾਖਣਾ ਵਿਖੇ ਸ਼ਾਮ 06.00 ਵਜੇ, ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਜਾਵੇਗੀ।