Close

National Lok Adalat to be held in Tarn Taran district on May 24, 2025

Publish Date : 19/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਨੈਸ਼ਨਲ ਲੋਕ ਅਦਾਲਤ ਮਿਤੀ 24 ਮਈ 2025 ਨੂੰ ਲਗਾਈ ਜਾਵੇਗੀ
ਤਰਨ ਤਾਰਨ : 16 ਮਈ
ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਿਊ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮਿਤੀ 10 ਮਈ 2025 ਨੂੰ ਸੈਸ਼ਨਜ਼ ਡਵੀਜ਼ਨ ਤਰਨ ਤਾਰਨ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਂਣੀ ਸੀ।
ਭਾਰਤ ਅਤੇ ਪਾਕਿਸਤਾਨ ਦੇ ਵੱਧਦੇ ਤਨਾਅ ਕਾਰਨ ਇਹ ਨੈਸ਼ਨਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਿਊ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਹੁਣ ਮਿਤੀ 24 ਮਈ 2025 ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ, ਕਿ ਮਿਤੀ 24 ਮਈ 2025 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ।