“Nasha Mukti Yatra” started in various villages of Tarn Taran district

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਹੋਈ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸ੍ਰ. ਸਰਵਨ ਸਿੰਘ ਧੁੰਨ ਅਤੇ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤੀ ਨਸ਼ਾ ਮੁਕਤੀ ਯਾਤਰਾਵਾਂ ਦੀ ਅਗਵਾਈ
ਤਰਨ ਤਾਰਨ, 16 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਗਲੇ ਪੜਾਅ ਤਹਿਤ ਅੱਜ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਮੁਰਾਦਪੁਰ ਖੁਰਦ, ਮੁਰਾਦਪੁਰ ਕਲਾਂ ਅਤੇ ਪਿੰਡ ਮੱਲ੍ਹੀਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ “ਨਸ਼ਾ ਮੁਕਤੀ ਯਾਤਰਾ” ਨਸ਼ਿਆਂ ਦੇ ਖਾਤਮੇ ਲਈ ਲੋਕ ਲਹਿਰ ਬਣਕੇ ਉਭਰੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ ਇਕੋ-ਇੱਕ ਉਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਪਿੰਡ ਬੈਂਕਾਂ, ਸੁੱਗਾ ਅਤੇ ਲਾਖਣਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਇਸ ਤੋਂ ਇਲਾਵਾ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕੋਟ ਧਰਮ ਚੰਦ, ਬਾਕੀਪੁਰ ਅਤੇ ਜਰਮਸਤਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ‘ਚ ਸ਼ਾਮਲ ਹੋਣ ਉਪਰੰਤ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਉਨ੍ਹਾਂ ਇਹ ਵੀ ਕਿਹਾ ਨਸ਼ਾ ਇਕ ਐਸੀ ਅਲਾਮਤ ਹੈ, ਜਿਸ ਦਾ ਧੱਬਾ ਸਾਰੀ ਜ਼ਿੰਦਗੀ ਨਹੀਂ ਉਤਰਦਾ ਅਤੇ ਜ਼ਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ “ਨਸ਼ਾ ਮੁਕਤੀ ਯਾਤਰਾ” ਦਾ ਹਿੱਸਾ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ।