Close

Change in the face of schools under the education revolution – Dalbir Singh Tang

Publish Date : 21/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਦਲਬੀਰ ਸਿੰਘ ਟੰਗ

ਤਰਨ ਤਾਰਨ 19 ਮਈ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ । ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 ਉਪਰੋਕਤ ਸ਼ਬਦ ਅੱਜ ਹਲਕਾ ਬਾਬਾ ਬਕਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਰਾਂ ਤਲਵੰਡੀ ਸਰਕਾਰੀ ਮਿਡਲ ਸਕੂਲ ਸਰਾਂ ਤਲਵੰਡੀ, ਸਰਕਾਰੀ ਐਲੀਮੈਂਟਰੀ ਸਕੂਲ ਅਲੋਵਾਲ ਅਤੇ ਸਰਕਾਰੀ ਮਿਡਲ ਸਕੂਲ ਅਲੋਵਾਲ ਵਿਖੇ ਵੱਖ-ਵੱਖ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਹੇ। ਇਸ ਸਮੇਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰ-ਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁੱਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ ।

  ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ, ਵਿਕਾਸ ਕਾਰਜਾਂ  ਨਾਲ  ਪੂਰੇ  ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੀ ਸਮੂਹ ਹਾਜ਼ਰ ਲੋਕਾਂ ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨ ਵੱਲੋਂ ਪ੍ਰਸ਼ੰਸ਼ਾ ਕੀਤੀ ਗਈ। ਇਸ ਮੌਕੇ ਇਹਨਾਂ ਸਕੂਲਾਂ ਦੇ ਸਕੂਲ ਮੁੱਖੀ ਸਾਹਿਬਾਨ ਤੋਂ ਇਲਾਵਾ ਸਮੁੱਚਾ ਸਕੂਲ ਦਾ ਸਟਾਫ, ਬੱਚਿਆਂ ਦੇ ਮਾਤਾ ਪਿਤਾ, ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਵਿਸ਼ੇਸ਼ ਤੌਰ ਤੇ ਹਾਜਰ ਸਨ ।