• Social Media Links
  • Site Map
  • Accessibility Links
  • English
Close

The aim of the “Nasha Mukti Yatra” launched by the Punjab Government across the state is to make the state drug-free – S. Laljit Singh Bhullar

Publish Date : 21/05/2025

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਗਈ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਕਰਨਾ-ਸ. ਲਾਲਜੀਤ ਸਿੰਘ ਭੁੱਲਰ
ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਦਾ ਸਹੀ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਹਨ ਉਪਰਾਲੇ-ਕੈਬਨਿਟ ਮੰਤਰੀ
ਤਰਨ ਤਾਰਨ, 20 ਮਈ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਚ ਚਲਾਈ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ। ਇਸ ਲਈ ਜਿੱਥੇ ਨਸ਼ੇ ਦੇ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਦਾ ਸਹੀ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਪਿੰਡ ਅਲੀਪੁਰ, ਠੱਠੀਆਂ ਖੁਰਦ ਅਤੇ ਨੱਥੂਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰ ਪਿੰਡ ਦੇ ਪਹਿਰੇਦਾਰ ਵਜੋਂ ਨਸ਼ਿਆਂ ਖਿਲਾਫ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ, ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ, ਤੇ ਲੋਕਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਏ ਵੀ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਸੰਧੂ, ਚੇਅਰਮੈਨ ਹਰਜੀਤ ਸਿੰਘ ਸੰਧੂ, ਸਰਪੰਚ ਰਾਜਵਿੰਦਰ ਸਿੰਘ ਅਲੀਪੁਰ, ਸਰਪੰਚ ਰਾਜਵਿੰਦਰ ਸਿੰਘ ਅਲੀਪੁਰ ਸਰਪੰਚ ਸੁਖਵਿੰਦਰ ਸਿੰਘ ਸੋਨੀ ਨੱਥੂਪੁਰ, ਬਲਦੇਵ ਸਿੰਘ ਬਿੱਟੂ ਬੁਰਜ ਪੂਹਲਾ, ਸਰਪੰਚ ਗੁਰਵਿੰਦਰ ਸਿੰਘ ਕਾਲੇਕੇ,  ਗੁਰਪ੍ਰੀਤ ਸਿੰਘ ਪੰਗੋਟਾ ਸਰਪੰਚ ਗੁਰਮੇਜ ਸਿੰਘ ਬੂਹ, ਐਸਐਚ ਓ ਕੰਵਲਜੀਤ ਰਾਏ ਹਰੀਕੇ ਗੁਰਵਿੰਦਰ ਸਿੰਘ ਬੂਹ, ਸਰਪੰਚ ਲਾਡੀ ਬੁਰਜ, ਸੁਖਵਿੰਦਰ ਸਿੰਘ ਬੁਰਜ ਪੂਹਲਾ, ਸਰਵਨ ਸਿੰਘ ਅਤੇ ਗੁਰਜੰਟ ਸਿੰਘ ਹਾਜ਼ਰ ਸਨ।