Close

The war against drugs launched by the Punjab government for the complete eradication of drugs is receiving overwhelming response from the people – Cabinet Minister S. Laljit Singh Bhullar

Publish Date : 23/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਕੈਬਨਿਟ ਮੰਤਰੀ

ਤਰਨ ਤਾਰਨ, 22 ਮਈ :

ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਚਲਾਈ ਇਸ ਮੁਹਿੰਮ ਦੌਰਾਨ ਲੋਕ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਪਿੰਡ ਨਬੀਪੁਰ, ਬੂਹ ਹਵੇਲੀਆਂ ਅਤੇ ਕਿਰਤੋਵਾਲ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡਾਂ ਦੇ ਲੋਕ ਸਰਕਾਰ ਦੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।ਉਹਨਾਂ ਕਿਹਾ ਕਿ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਲਗਾਤਾਰ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਹੀ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ।ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਇਲਾਜ ਕਰਕੇ ਨਸ਼ਾ ਛੁਡਾਇਆ ਜਾਵੇਗਾ ਅਤੇ ਨਾਲ ਹੀ ਉਸਦਾ ਪੁਨਰਵਾਸ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ’ਚ ‘ਨਸ਼ਾ ਮੁਕਤੀ ਯਾਤਰਾ’ ਦੀ ਇਤਿਹਾਸਕ ਸ਼ੁੁਰੂਆਤ ਕੀਤੀ ਗਈ ਹੈ, ਜਿਸ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੀਬ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਪੱਧਰੀ ਸੁਰੱਖਿਆ ਕਮੇਟੀ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਸਮੱਗਰੀ ਵੰਡੀ ਵੀ ਗਈ।

ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਜਿਲਾ ਕੋਆਰਡੀਨੇਟਰ ਸ੍ਰੀ ਅਮਰਿੰਦਰ ਐਮੀ, ਬੀਡੀਪੀਓਗੁਰਜੀਤ ਸਿੰਘ ਤੋਂ ਇਲਾਵਾ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।