Assistive devices distributed to 209 differently-abled and elderly persons during special camp

ਵਿਸ਼ੇਸ ਕੈਂਪ ਦੌਰਾਨ 209 ਦਿਵਿਆਂਗਜਨਾਂ ਅਤੇ ਬਜੁਰਗਾ ਨੂੰ ਵੰਡੇ ਗਏ ਸਹਾਇਕ ਉਪਕਰਣ
ਤਰਨ ਤਾਰਨ, 29 ਮਈ
ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰ ਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਭਿਖੀਵਿੰਡ ਵਿੱਚ ਸਰਕਾਰ ਦੀ ਅਡਿਪ ਅਤੇ ਆਰ. ਵੀ. ਵਾਈ ਯੋਜਨਾ ਦੇ ਅੰਤਰਗਤ ਦਿਵਿਆਂਗਜਨਾਂ ਅਤੇ ਬਜੁਰਗਾ ਨੂੰ ਮੁਫ਼ਤ ਉਪਕਰਣ ਵੰਡ ਸਮਾਰੋਹ ਐਸ.ਡੀ.ਐਮ. ਭਿਖੀਵਿੰਡ ਸ਼੍ਰੀ ਕਰਨਵੀਰ ਸਿੰਘ ਅਤੇ ਅਲਿਮਕੋ ਮੋਹਾਲੀ ਵੱਲੋਂ ਮਿਸ. ਕਨਿਕਾ ਮਹਿਤਾ (ਜੂਨੀਅਰ ਮੈਨੇਜਰ) ਦੀ ਖਾਸ ਮੌਜੂਦਗੀ ਵਿੱਚ ਕੀਤਾ ਗਿਆ I
ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਸਰਕਾਰ ਦੇ ਦਿਵਿਆਂਗਜਨਾਂ ਸਸ਼ਕਤੀ ਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀ ਅਗਵਾਈ ਅਧੀਨ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ I
ਇਸ ਸਮਾਰੋਹ ਵਿੱਚ ਲਗਭਗ 209 ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਰਕਾਰ ਦੀਆਂ ਡਿਪ ਅਤੇ ਆਰ.ਵੀ.ਵਾਈ ਯੋਜਨਾ ਦੇ ਅੰਤਰਗਤ ਲਗਭਗ 42 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਣ ਵੰਡੇ ਗਏ I ਲਾਭਪਾਤਰੀਆਂ ਨੂੰ ਜ਼ਿਲੇ ਵਿੱਚ ਪਹਿਲਾ ਪਰੀਖਣ ਸਮਾਰੋਹ ਵਿੱਚ ਨਿਸ਼ਾਨਬੱਧ ਕੀਤਾ ਗਿਆ ਸੀ I ਲਾਭਪਾਤਰੀਆਂ ਨੂੰ ਸਰਕਾਰ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਨਿਰਮਿਤ ਕੁਲ 476 ਸਹਾਇਕ ਉਪਕਰਣ ਵੰਡੇ ਗਏ, ਜਿਸ ਵਿੱਚ 55 ਮੋਟਰਾਈਜ਼ਡ ਟਰਾਈ ਸਾਈਕਲ. ਸੀ ਪੀ ਚੇਅਰ, ਵਿਸਾਖੀਆਂ, ਕੰਨਾਂ ਦੀ ਮਸ਼ੀਨਾਂ, ਟਰਾਈ ਸਾਈਕਲ, ਛੜੀਆਂ, ਵੀਹਲ ਚੇਅਰ ਅਤੇ ਕੈਲਿਪਰਸ ਆਦਿ ਸ਼ਾਮਿਲ ਹਨI
ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਅਧਿਕਾਰੀ ਅਤੇ ਮੈਡਮ ਰੁਪਿੰਦਰ ਕੌਰ, ਬਾਲ ਵਿਕਾਸ ਪ੍ਰੌਜੈਕਟ ਅਫਸਰ, ਤਰਨ ਤਾਰਨ ਅਤੇ ਜ਼ਿਲਾ ਸਪੈਸ਼ਲ ਅਜੂਕੇਟਰ ਅਨੁਜ ਚੌਧਰੀ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੁੱਖ ਰੂਪ ਵਿੱਚ ਮੌਜੂਦ ਰਹੇ I