Close

Poster making competition on hypertension held

Publish Date : 04/06/2025

ਹਾਈਪਰਟੈਂਨਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਹਾਈਪਰਟੈਂਨਸ਼ਨ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 29 ਮਈ

ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਡਾ ਹਿਤਿੰਦਰ ਕੌਰ ਦੀ ਰਹਿਨੁਮਾਈ ਅਤੇ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਸਿਹਤ ਵਿਭਾਗ ਵੱਲੋਂ  ਦਫਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਤਰਨ ਤਾਰਨ  ਵਿਖੇ ਹਾਈਪਰਟੈਂਨਸ਼ਨ ਸਬੰਧੀ ਨਰਸਿੰਗ ਦੀਆਂ ਵਿਦਿਆਰਥਣਾ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ  ਹਾਈਪਰਟੈਂਨਸ਼ਨ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਜੇ ਲੱਛਣਾਂ ਅਤੇ ਬਚਾਅ ਬਾਰੇ ਦੱਸਣਾ ਹੈ। ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਰਨ ਵਿਖੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲਿਆਂ ਰਾਹੀਂ ਵਿਦਿਆਰਥਣਾਂ ਵੱਲੋਂ ਹਾਈਪਰਟੈਂਨਸ਼ਨ ਜੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕਤਾ ਫੈਲਾਈ। ਉਹਨਾਂ ਦੱਸਿਆ ਕਿ ਵਿਦਿਆਰਥਣਾਂ ਵੱਲੋਂ ਪੋਸਟਰ ਤਿਆਰ ਕਰਕੇ ਹਾਈ ਬਲੱਡ ਪ੍ਰੈਸ਼ਰ ਦੀ ਗੰਭੀਰਤਾ ਬਾਰੇ ਚਾਨਣਾ ਪਾਇਆ।

ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਾਈਪਰਟੈਂਨਸ਼ਨ ਇੱਕ ਗੈਰ ਸੰਚਾਰੀ ਰੋਗ ਹੈ ਅਤੇ ਵਿਅਕਤੀ ਨੂੰ ਇਸ ਤੋਂ ਬਚਾਅ ਲਈ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਹਾਈਪਰਟੈਨਸ਼ਨ ਨੂੰ ਖਾਮੋਸ਼ ਕਾਤਲ ਦੇ ਨਾਮ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਜੇਕਰ ਹਾਈਪਰਟੈਂਨਸ਼ਨ ਤੋਂ ਪੀੜਿਤ ਵਿਅਕਤੀ ਸਮੇਂ ਸਿਰ ਆਪਣਾ ਇਲਾਜ ਨਹੀਂ ਕਰਵਾਉਂਦਾ, ਤਾਂ ਇਹ ਹਾਰਟ ਅਟੈਕ ਦਾ ਵੱਡਾ ਕਾਰਨ ਬਣਦਾ ਹੈ। ਉਨਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਦਿਲ ਤੋਂ ਇਲਾਵਾ ਸਰੀਰ ਦੇ ਦੂਜੇ ਅੰਗਾਂ ਉੱਤੇ ਵੀ ਬਹੁਤ ਮਾੜਾ ਪ੍ਰਭਾਵ ਪਾਉਂਦਾ ਹੈ।

 

 ਡਾ ਰਾਏ ਨੇ ਕਿਹਾ ਕਿ ਦਿਨੋ ਦਿਨ ਵੱਧ ਰਹੇ ਹਾਈਪਰ ਟੈਂਨਸ਼ਨ ਦੇ ਮਰੀਜ਼ਾਂ ਦੀ ਗਿਣਤੀ ਦਾ ਮੁੱਖ ਕਾਰਨ ਵਿਅਕਤੀ ਦੀ ਵਧੀਆ ਜੀਵਨਸ਼ੈਲੀ ਨਾ ਹੋਣਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਲੋਕ ਚੰਗੀ ਪੋਸਟਿਕ ਖੁਰਾਕ ਖਾਣ ਅਤੇ ਬਾਜ਼ਾਰੀ ਖਾਣੇ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਹਾਈਪਰ ਟੈਂਨਸ਼ਨ ਤੋਂ ਬਚਾ ਲਈ ਵਿਅਕਤੀ ਘੱਟ ਨਮਕ ਵਾਲੀ ਖੁਰਾਕ ਦਾ ਸੇਵਨ ਕਰੇ ਅਤੇ ਚਿਕਨਾਈ ਵਾਲੇ ਖਾਣੇ ਤੋਂ ਪਰਹੇਜ਼ ਕਰੇ।

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫ਼ਸਰ, ਐਨ. ਸੀ. ਡੀ, ਡਾ ਸਤਵਿੰਦਰ ਕੁਮਾਰ, ਸਿਵਲ ਹਸਪਤਾਲ ਤੋਂ ਤਰਨ ਤਾਰਨ ਡਾ ਸਰਬਜੀਤ ਸਿੰਘ ਅਤੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਨਰਸਿੰਗ ਸਿਸਟਰ ਕਰਮਪਾਲ ਕੌਰ, ਬੀ ਸੀ ਸੀ ਕੁਆਰਡੀਨੇਟਰ ਆਰੁਸ਼ ਭੱਲਾ ਆਦਿ ਮੌਜੂਦ ਰਹੇ।