ਸ਼੍ਰ. ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ
ਸ਼੍ਰ. ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ
ਖੇਮਕਰਨ, 29 ਮਈ
ਵਿਧਾਇਕ ਸ਼੍ਰੀ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਹਿਕਾਰਤਾ ਦੇ ਰਾਹੀਂ ਕਿਸਾਨਾਂ ਦੀ ਆਮਦਨ ਵਧੇ ਅਤੇ ਸਹਿਕਾਰੀ ਖੇਤਰ ਮਜਬੂਤ ਹੋਵੇ, ਇਸ ਲਈ ਪਿਛਲੀਆਂ ਸਰਕਾਰਾਂ ਸਮੇਂ ਉਪਰਾਲੇ ਨਹੀਂ ਕੀਤੇ ਗਏ, ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਹਿਕਾਰਤਾ ਲਹਿਰ ਨੂੰ ਨਵਾਂ ਹੁੰਗਾਰਾ ਦੇ ਰਹੀ ਹੈ । ਸਾਡੀਆਂ ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਆਪਣੀਆਂ ਸਭਾਵਾਂ ਹਨ, ਇਹਨਾਂ ਸਭਾਵਾਂ ਨੂੰ ਹੋਰ ਕਿਸਾਨ ਪੱਖੀ ਬਣਾਉਣ ਲਈ ਇਹਨਾਂ ਵਿੱਚ ਵੱਖ-ਵੱਖ ਨਵੀਆਂ ਗਤੀ-ਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਨਵੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਜਿੱਥੇ ਇਹਨਾਂ ਸਭਾਵਾਂ ਦੀ ਆਮਦਨ ਵਧੇਗੀ, ਉਥੇ ਹੀ ਇਹ ਆਪਣੇ ਇਲਾਕੇ ਦੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਵੀ ਸੁਵਿਧਾਵਾਂ ਦੇਣਗੀਆਂ ਅਤੇ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਉਹਨਾ ਸਰਕਾਰੀ ਅਧਿਕਾਰੀਆਂ ਵੱਲੋਂ ਮਿਲੇ ਸਵਾਗਤ ਅਤੇ ਮਾਣ ਸਤਿਕਾਰ ਦਾ ਉਨ੍ਹਾਂ ਨੇ ਦਿਲੋਂ ਧੰਨਵਾਦ ਕੀਤਾ।