ਨਸ਼ਾ ਮੁਕਤੀ ਯਾਤਰਾ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਕਰਵਾਇਆ ਗਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ ਨਸ਼ਾ ਵਿਰੋਧੀ ਮੁਹਿੰਮ
ਨਸ਼ਾ ਮੁਕਤੀ ਯਾਤਰਾ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਕਰਵਾਇਆ ਗਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ
ਖਡੂਰ ਸਾਹਿਬ, ਤਰਨ ਤਾਰਨ, 31 ਮਈ:
ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦਾ ਵੱਡੇ ਪੱਧਰ ਤੇ ਸਾਥ ਇਸ ਮੁਹਿੰਮ ਦੀ ਸਫ਼ਲਤਾ ਦੀ ਗਵਾਹੀ ਭਰਦਾ ਹੈ ਅਤੇ ਲੋਕ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਦੇ ਜਿਲਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਲ ਚੱਕ, ਦੀਨੇਵਾਲ, ਮੰਡਾਲਾ, ਘਸੀਟਪੁਰ, ਬਾਣੀਆਂ ਦੁਲਚੀਪੁਰ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਆਪਣੇ ਸੰਬੋਧਨ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਨੂੰ ਅੰਦਰੋਂ-ਅੰਦਰ ਖੋਖਲਾ ਕਰ ਦਿੰਦੇ ਹਨ ਅਤੇ ਨੌਜਵਾਨ ਪੀੜੀ ਨੂੰ ਕੁਰਾਹੇ ਪਾ ਦਿੰਦੇ ਹਨ। ਇਸ ਲਈ ਸਮਾਜ ਦੀ ਭਲਾਈ ਲਈ ਨਸ਼ਿਆਂ ਦਾ ਖ਼ਾਤਮਾ ਅਤਿਅੰਤ ਜ਼ਰੂਰੀ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਤਾਂ ਜੋ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਸਮੂਹ ਹਾਜਰੀਨ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦੀ ਸਹੁੰ ਵੀ ਚੁਕਵਾਈ।
ਇਸ ਮੌਕੇ ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਗਿੱਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਕੱਲਾ, ਸਰਪੰਚ ਪਾਲ ਸਿੰਘ ਗਿੱਲ, ਗੁਰਵੇਲ ਸਿੰਘ ਜੀਉਬਾਲਾ, ਸਰਪੰਚ ਗੁਰਜੀਤ ਸਿੰਘ ਪਿੱਦੀ
ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕ ਮੌਜੂਦ ਸਨ।