ਬੰਦ ਕਰੋ

ਸਿਹਤ ਵਿਭਾਗ ਨੇ ਥੈਲਾ ਸੀਮੀਆ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੀਤਾ ਖੂਨ ਦਾਨ ਕੈਂਪ ਦਾ ਆਯੋਜਨ

ਪ੍ਰਕਾਸ਼ਨ ਦੀ ਮਿਤੀ : 05/06/2025

ਥੈਲਾ ਸੀਮੀਆ ਦਾ ਸਮੇਂ ਸਿਰ ਇਲਾਜ ਬਹੁਤ ਜਰੂਰੀ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ

ਸਿਹਤ ਵਿਭਾਗ ਨੇ ਥੈਲਾ ਸੀਮੀਆ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੀਤਾ ਖੂਨ ਦਾਨ ਕੈਂਪ ਦਾ ਆਯੋਜਨ

ਤਰਨ ਤਾਰਨ, 03 ਜੂਨ

ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਥੈਲਾ ਸੀਮੀਆ ਰੋਗ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਥੈਲਾ ਸੀਮੀਆ ਸਬੰਧੀ ਜਿੱਥੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਉੱਥੇ ਨਾਲ ਹੀ ਨਰਸਿੰਗ ਦੀਆਂ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।

ਥੈਲਾ ਸੀਮੀਆ ਸਬੰਧੀ ਚੱਲ ਰਹੀ ਮੁਹਿੰਮ ਬਾਰੇ  ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਦੁਨੀਆ ਭਰ ਦੇ ਵਿੱਚ 08 ਮਈ ਨੂੰ ਵਿਸ਼ਵ ਥੈਲਾ ਸੀਮੀਆ ਦਿਵਸ ਮਨਾਇਆ ਜਾਂਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਇਕ ਮਹੀਨੇ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਥੈਲਾ ਸੀਮਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਥੈਲਾ ਸੀਮੀਆ ਇੱਕ ਜਮਾਂਦਰੂ ਰੋਗ ਹੈ ਅਤੇ ਇਸ ਰੋਗ ਤੋਂ ਪੀੜਤ ਬੱਚੇ ਦੇ ਸਰੀਰ ਵਿੱਚ ਖੂਨ ਆਮ ਨਾਲੋਂ ਬਹੁਤ ਘੱਟ ਬਣਦਾ ਹੈ।

ਉਨ੍ਹਾਂ ਕਿਹਾ ਕਿ ਥੈਲਾਸੀਮੀਆ ਤੋਂ ਪੀੜਤ ਬੱਚੇ ਨੂੰ ਆਮ ਜੀਵਨ ਜਿਉਣ ਲਈ ਲਗਾਤਾਰ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰਾਹੀਂ ਆਮ ਨਾਗਰਿਕਾਂ ਨੂੰ ਖੂਨਦਾਨ ਪ੍ਰਤੀ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਥੈਲਾ ਸੀਮੀਆਂ ਤੋਂ ਪੀੜਤ ਵਿਅਕਤੀ ਨੂੰ ਸਮੇਂ ਸਿਰ ਖੂਨ ਦੀ ਪ੍ਰਾਪਤੀ ਹੋਵੇ। ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਥੈਲਾਸੀਮੀਆ ਤੋਂ ਪੀੜਿਤ ਬੱਚਿਆਂ ਦਾ ਇਲਾਜ ਜੇਕਰ ਸਮੇਂ ਸਿਰ ਸ਼ੁਰੂ ਹੋ ਜਾਵੇ, ਤਾਂ ਉਹ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਚ ਤੈਨਾਤ ਸਿਹਤ ਕਰਮੀਆਂ ਨੂੰ ਥੈਲਾ ਵਸੀਮੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਨਾਗਰਿਕਾਂ ਨੂੰ ਇਸ ਰੋਗ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲ ਸਕੇ।

ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਜੇਕਰ ਕਿਸੇ ਬੱਚੇ ਦਾ ਜਨਮ ਉਪਰੰਤ ਸਰੀਰਕ ਅਤੇ ਮਾਨਸਿਕ ਵਿਕਾਸ ਸਹੀ ਢੰਗ ਨਾਲ ਨਾ ਹੋਵੇ, ਤਾਂ ਉਸ ਦੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾ ਦੱਸਿਆ ਕਿ ਬੱਚੇ ਦਾ ਸਰੀਰਿਕ ਵਿਕਾਸ ਨਾ ਹੋਣਾ ਥੈਲਾ ਸੀਮੀਆਂ ਦਾ ਇੱਕ ਮੁੱਖ ਕਾਰਨ ਹੈ। ਇਸ ਤੋਂ ਇਲਾਵਾ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਥਾਲੈਸੇਮੀਆ ਤੋਂ ਪੀੜਤ ਬੱਚੇ ਨੂੰ ਭੁੱਖ ਨਾ ਲੱਗਣਾ, ਚਮੜੀ ਦਾ ਖੱਟੇ ਪਣ ਵਿੱਚ ਹੋਣਾ ਅਤੇ ਹੱਡੀਆਂ ਦਾ ਸਹੀ ਵਿਕਾਸ ਨਾ ਹੋਣਾ ਇਸ ਦੇ ਹੋਰ ਪ੍ਰਮੁੱਖ ਲੱਛਣ ਹਨ।

ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਅਤੇ ਸਿਵਲ ਹਸਪਤਾਲ ਤਾਰਨ ਤਾਰਨ ਦੇ ਸੀਨੀਅਰ ਮੈਡੀਕਲ ਡਾ ਸਰਬਜੀਤ ਸਿੰਘ, ਬੱਚਿਆਂ ਦੇ ਮਾਹਿਰ ਅਤੇ ਨੋਡਲ ਅਫਸਰ ਡਾ ਨੀਰਜ ਲੱਤਾ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।