Due to the efforts of the Punjab government, drugs have been curbed in the state – Chairman Dilbagh Singh

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਨਸ਼ਿਆਂ ਨੂੰ ਪਈ ਠੱਲ੍ਹ – ਚੇਅਰਮੈਨ ਦਿਲਬਾਗ ਸਿੰਘ
ਪੱਟੀ, 04 ਜੂਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਈ ਹੈ। ਇਹ ਪ੍ਰਗਟਾਵਾ ਸ਼੍ਰੀ ਦਿਲਬਾਗ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਨੇ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੋਧਰੀ ਵਾਲਾ, ਖੇਡਾ, ਦਰਗਾਪੁਰ, ਜੱਲੇਵਾਲ, ਨੰਦਪੁਰ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ।
ਚੇਅਰਮੈਨ ਦਿਲਬਾਗ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ, ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਜੇਕਰ ਕੋਈ ਨਸ਼ੇ ਤੋਂ ਪੀੜਤ ਹੈ, ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਾਇਆ ਜਾਵੇਗਾ ਅਤੇ ਨਾਲ ਹੀ ਉਸ ਦਾ ਪੁਨਰਵਾਸ ਵੀ ਕੀਤਾ ਜਾਵੇਗਾ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮੱਗਰੀ ਵੰਡੀ ਗਈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।