National Health Mission Chief Mrs. Aradhana Patnaik visited health centers of Tarn Taran district and inspected various health programs.

ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ
ਪੰਜਾਬ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਐਮ. ਡੀ. ਸ਼੍ਰੀ ਘਨਸ਼ਿਆਮ ਥੋਰੀ ਵੀ ਰਹੇ ਮੌਜੂਦ
ਤਰਨ ਤਾਰਨ, 06 ਜੂਨ :
ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ, ਭਾਰਤ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਸ਼ੁਕਰਵਾਰ ਨੂੰ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸੰਸਥਾਵਾਂ ਵਿਖ਼ੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਨਿਰੀਖਣ ਟੀਮ ਵਿੱਚ ਪੰਜਾਬ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਘਨਸ਼ਿਆਮ ਥੋਰੀ, ਸਟੇਟ ਟੀਬੀ ਅਫਸਰ ਡਾ ਰਾਜੇਸ਼ ਭਾਸਕਰ, ਸਿਵਲ ਸਰਜਨ ਤਰਨ ਤਾਰਨ ਡਾ ਗੁਰਪ੍ਰੀਤ ਸਿੰਘ ਰਾਏ, ਕੰਸਲਟੈਂਟ ਪੋਲਸੀ ਪਲੈਨਿੰਗ ਸ੍ਰੀ ਯੋਗੇਸ਼ ਕੁਮਾਰ ਰਾਏ, ਗੋਵਰਨੈਂਸ ਫੈਲੋ ਸ਼੍ਰੀਮਤੀ ਸ੍ਰੀਜੀਤਾ ਚੱਕਰਵਰਤੀ, ਡਾ ਨੇਹਾ ਚੌਧਰੀ ਸ਼ਾਮਿਲ ਰਹੇ।
ਸ਼੍ਰੀਮਤੀ ਅਰਾਧਨਾ ਪਟਨਾਇਕ ਦੀ ਅਗਵਾਈ ਵਾਲੀ ਟੀਮ ਨੇ ਜ਼ਿਲਾ ਤਰਨ ਤਾਰਨ ਦੇ ਝਬਾਲ ਬਲਾਕ ਅਧੀਨ ਆਉਂਦੇ ਆਯੁਸ਼ਮਾਨ ਆਰੋਗਿਆ ਕੇਂਦਰ ਗੋਹਲਵਾੜ, ਆਯੁਸ਼ਮਾਨ ਆਰੋਗਿਆ ਕੇਂਦਰ ਪੰਡੋਰੀ ਰਣ ਸਿੰਘ ਕਮਿਊਨਿਟੀ ਸਿਹਤ ਕੇਂਦਰ ਝਬਾਲ ਦਾ ਨਿਰੀਖਣ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਸਿਹਤ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਸਿਹਤ ਕੇਂਦਰਾਂ ਵਿਖੇ ਫਾਰਮੈਸੀ, ਲੈਬੋਰਟਰੀ, ਐਕਸਰੇ ਵਿਭਾਗ, ਨਰਸਿੰਗ ਵਿੰਗ, ਟੀਬੀ ਵਿੰਗ, ਐਮਸੀ ਐਚ ਅਤੇ ਜੱਚਾ ਬੱਚਾ ਵਿੰਗ ਦਾ ਨਿਰੀਖਣ ਬੜੀ ਹੀ ਬਰੀਕੀ ਨਾਲ ਕੀਤਾ।
ਉਹਨਾਂ ਵੱਲੋਂ ਜ਼ਿਲਾ ਤਰਨ ਤਾਰਨ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਸੰਤੁਸ਼ਟੀ ਪ੍ਰਗਟਾਈ ਹਦਾਇਤ ਕਰਦਿਆਂ ਕਿਹਾ ਕਿ ਉਹ ਸਿਹਤ ਸੰਬੰਧੀ ਪ੍ਰੋਗਰਾਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ, ਤਾਂ ਜੋ ਆਮ ਨਾਗਰਿਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ। ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਯੂਸ਼ਮਾਨ ਅਰੋਗਿਅਮ ਕੇਂਦਰਾਂ ਰਾਹੀਂ ਪਿੰਡ-ਪਿੰਡ ਵਿਖੇ ਸਿਹਤ ਸੇਵਾਵਾਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਸਿਵਲ ਸਰਜਨ ਤਰਨ ਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਪਹੁੰਚੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ, ਕਿ ਹਰ ਇੱਕ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ।
ਉਹਨਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਬਾਰੇ ਜ਼ਿਲੇ ਦੇ ਵਿੱਚ ਆਈ ਈ ਸੀ ਬੀਸੀਸੀ ਗਤੀਵਿਧੀਆਂ ਨੂੰ ਵੱਧ ਚੜ ਕੇ ਕੀਤਾ ਜਾਂਦਾ ਹੈ, ਤਾਂ ਜੋ ਨਾਗਰਿਕਾਂ ਨੂੰ ਸਿਹਤ ਪ੍ਰੋਗਰਾਮਾਂ ਬਾਰੇ ਸਹੀ ਢੰਗ ਨਾਲ ਪਤਾ ਚੱਲ ਸਕੇ।
ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਸਤਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਝਬਾਲ ਡਾ ਮਨਜੀਤ ਸਿੰਘ ਰਟੋਲ, ਜਿਲਾ ਐਪਿਡਮੋਲੋਜਿਸਟ ਡਾ ਰਾਘਵ ਗੁਪਤਾ, ਪ੍ਰੋਗਰਾਮ ਅਫ਼ਸਰ ਡਾ ਸੁਖਜਿੰਦਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਡੀਐਮਈਓ ਸ਼੍ਰੀਮਤੀ ਲਵਲੀਨ ਕੌਰ, ਬਲਾਕ ਐਜੂਕੇਟਰ ਗੁਰਲਾਲ ਸਿੰਘ, ਹੈਲਥ ਸੁਪਰਵਾਈਜ਼ਰ ਸ੍ਰੀ ਗੁਰਵਿੰਦਰ ਸਿੰਘ, ਬੀਸੀਸੀ ਆਰੁਸ਼ ਭੱਲਾ ਹਾਜ਼ਰ ਸਨ।