ਬੰਦ ਕਰੋ

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਪ੍ਰਕਾਸ਼ਨ ਦੀ ਮਿਤੀ : 12/06/2025

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਤਰਨ ਤਾਰਨ, 06 ਜੂਨ :

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੇ ਹੋਏ ਅੱਜ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜੇਲ੍ਹ ਵਿੱਚ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।

        ਇਸ ਸਮੇਂ ਸ਼੍ਰੀ ਕੁਲਵਿੰਦਰ ਸਿੰਘ, ਸੁਪਰਡੈਂਟ, ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਡਿਪਟੀ ਸੁਪਰਡੈਂਟ, ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ, ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਜਸਪ੍ਰੀਤ ਸਿੰਘ, ਡਿਪਟੀ ਚੀਫ਼ ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਰਨਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ,  ਅਤੇ ਵਣ ਵਿਭਾਗ ਦਫਤਰ ਦੇ ਕਰਮਚਾਰੀ ਅਤੇ ਜੇਲ੍ਹ ਦਾ ਸਟਾਫ਼ ਹਾਜ਼ਰ ਸੀ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਜੀ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮੈਡੀਕਲ ਕੈਂਪ ਵੀ ਲਗਵਾਇਆ ਗਿਆ ਅਤੇ ਸਾਰੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਬੂਟੇ ਵੰਡੇ ਗਏ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨ ਲਈ ਕਿਹਾ ਗਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਲੋਕਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ।

 ਆਖਿਰ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ ‘ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।