Checking conducted by the District Task Force for Prevention of Child Labor and Child Begging
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ
ਤਰਨ ਤਾਰਨ, 18 ਜੂਨ:
ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀ ਰਹਿਨੁਮਾਈ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਤੇ ਜਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਜਿਲੇ ਦੀਆਂ ਵੱਖ-ਵੱਖ ਜਨਤਕ ਥਾਵਾ ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਬਾਲ ਭਿੱਖਿਆਂ ਮੰਗਣ ਵਾਲੇ ਬੱਚਿਆ ਦੀ ਭਾਲ ਕੀਤੀ ਗਈ।
ਇਸ ਦੌਰਾਨ ਕੁੱਲ ਦੋ ਬੱਚੇ ਰੇਸਕਿਊ ਕੀਤੇ ਗਏ ਅਤੇ ਮਿਲੇ ਬੱਚਿਆ ਦੇ ਪਰਿਵਾਰ ਨਾਲ ਤਾਲਮੇਲ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰਕੇ ਉਨ੍ਹਾ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਜਾਗਰੂਕ ਕੀਤਾ ਗਿਆ, ਜਿਲ੍ਹਾ ਟਾਸਕ ਫੋਰਸ ਵਲੋਂ ਮੌਕੇ ਤੇ ਹੀ 0 ਤੋਂ 6 ਸਾਲ ਦੇ ਬੱਚਿਆਂ ਦਾ ਨਜ਼ਦੀਕੀ ਆਂਗਨਵਾੜੀ ਵਿੱਚ ਨਾਮ ਦਰਜ ਕਰਵਾਏ ਗਏ, ਜਿਸ ਨਾਲ ਇਨ੍ਹਾ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਰਾਸ਼ਨ ਆਂਗਨਵਾੜੀ ਵਲੋਂ ਮਿਲੇਗਾ I
ਇਸ ਦੌਰਾਨ ਕੁਝ ਬੱਚੇ ਜੋ ਕਿ ਦੂਜੇ ਰਾਜ ਨਾਲ ਸਬੰਧਤ ਸਨ, ਉਨ੍ਹਾ ਦੇ ਰਾਜ ਦੀ ਬਾਲ ਭਲਾਈ ਕਮੇਟੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਤਾਲਮੇਲ ਕੀਤਾ ਗਿਆ, ਜਿਸ ਨਾਲ ਇਨ੍ਹਾ ਬੱਚਿਆਂ ਨੂੰ ਉਨ੍ਹਾ ਦੇ ਰਾਜ ਵਿੱਚ ਚਲਾਈਆਂ ਜਾਣ ਵਾਲੀਆਂ ਸਕੀਮਾ ਵਿੱਚ ਦਰਜ ਕਰਕੇ ਲਾਭ ਦਿੱਤਾ ਜਾਵੇਗਾ ਅਤੇ ਆਪਣੇ ਗ੍ਰਹਿ ਜਿਲੇ ਵਿੱਚ ਹੀ ਇਨ੍ਹਾ ਦੀ ਦੇਖਭਾਲ ਯਕੀਨੀ ਬਣਾਈ ਜਾ ਸਕੇ।
ਟੀਮ ਵਲੋਂ ਸਲੱਮ ਏਰੀਆ ਵਿੱਚ ਜਾ ਕੇ ਬੱਚਿਆ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਬੱਚਿਆ ਦਾ ਡਾਟਾ ਲਿਆ ਗਿਆ I
ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਇਹ ਸਲੱਮ ਏਰੀਆ ਵਿੱਚ ਮਾਤਾ ਪਿਤਾ ਨੂੰ ਜਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਿਆਂ ਵਿੱਚ ਚਲਾਏ ਜਾਣ ਵਾਲੇ 1132 ਆਂਗਨਵਾੜੀ ਸੈਂਟਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀ ਹੁੰਦਾ ਅਤੇ ਕਈ ਛੋਟੇ ਬੱਚੇ ਇਨ੍ਹਾ ਸਕੀਮਾ ਤੋਂ ਵਾਂਝੇ ਰਹਿ ਜਾਂਦੇ ਹਨ I ਸਲੱਮ ਏਰੀਆ ਦੇ ਬੱਚਿਆ ਦੇ ਮਾਤਾ ਪਿਤਾ ਨੂੰ ਸਬੰਧਿਤ ਪਿੰਡ ਦੇ ਸਰਪੰਚ /ਵਾਰਡ ਕੌਂਸਲਰ ਨਾਲ ਤਾਲਮੇਲ ਕਰਕੇ ਵਧੀਕ ਵਧੀਕ ਕਮਿਸ਼ਨਰ (ਪੇਂਡੂ/ਵਿਕਾਸ) ਸ਼੍ਰੀ ਸੰਜੀਵ ਕੁਮਾਰ ਰਾਹੀਂ ਮਨਰੇਗਾ ਸਕੀਮ ਅਧੀਨ ਕੰਮ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ I
ਉਹਨਾਂ ਦੱਸਿਆ ਕਿ ਪਿਛਲੇ ਸਾਲ ਵੀ ਸਾਡੀ ਟੀਮ ਵੱਲੋਂ ਸਬੰਧਿਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਤਾਲਮੇਲ ਕਰਕੇ ਕੁੱਲ 163 ਸਲੱਮ ਏਰੀਆ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਮਾਵਾਂ ਨੂੰ ਪ੍ਰਧਾਨ ਮੰਤਰੀ ਵੰਦਨਾ ਯੋਜਨਾ ਵਿੱਚ ਦਰਜ ਕਰਵਾਇਆ ਗਿਆI ਬੱਚਿਆਂ ਨੂੰ ਸਕੂਲ ਵਿੱਚ ਵੀ ਨਾਮਜ਼ਦ ਕਰਵਾਇਆ ਜਾਂਦਾ ਹੈ, ਪਰ ਇਹ ਪਰਿਵਾਰ ਕੁਝ ਸਮੇ ਬਾਅਦ ਆਪਣੇ ਰਾਜ ਵਿੱਚ ਵਾਪਿਸ ਚਲੇ ਜਾਂਦੇ ਹਨ, ਜਿਸ ਕਰਕੇ ਇਨ੍ਹਾ ਬੱਚਿਆ ਦੀ ਸੂਚਨਾ ਸਬੰਧਿਤ ਜਿਲ੍ਹੇ ਨਾਲ ਸਾਂਝੀ ਕੀਤੀ ਜਾਂਦੀ ਹੈ, ਤਾਂ ਜੋ ਇਨ੍ਹਾ ਬੱਚਿਆ ਦੀ ਸਿੱਖਿਆ ਉਨ੍ਹਾ ਦੇ ਰਾਜ ਵਿੱਚ ਪੂਰੀ ਹੋ ਸਕੇI
ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਵਲੋਂ ਆਮ ਜਨਤਾ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਜੇਕਰ ਤੁਹਾਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਹੋਇਆ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪ ਲਾਈਨ 1098 ‘ਤੇ ਦਿੱਤੀ ਜਾਵੇ, ਤਾਂ ਜੋ ਤੁਹਾਡੀ ਇੱਕ ਪਹਿਲ ਕਿਸੇ ਬੱਚੇ ਦੀ ਜਿੰਦਗੀ ਬਦਲ ਸਕੇ I 0 ਤੋਂ 18 ਸਾਲ ਦੇ ਬੱਚਿਆ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 311 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਾਂ ਬਾਲ ਹੈਲਪ ਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ I
ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਤਰ੍ਹਾ ਦੀਆਂ ਚੈਕਿੰਗ ਪਹਿਲਾ ਵੀ ਹੋ ਰਹੀਆਂ ਸਨ ਅਤੇ ਇਹ ਲਗਾਤਾਰ ਜਾਰੀ ਹਨ, ਜੇਕਰ ਕੋਈ ਮਾਤਾ ਪਿਤਾ ਬੱਚੇ ਤੋਂ ਬਾਲ ਭਿੱਖਿਆ ਕਰਵਾਉਂਦਾ ਹੈ, ਤਾਂ ਮਾਤਾ ਪਿਤਾ ‘ਤੇ ਵੀ ਕਾਰਵਾਈ ਕੀਤੀ ਜਾਵੇਗੀ I ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਸਬੰਧੀ ਸਾਡੇ ਨਾਲ ਹਮੇਸ਼ਾ ਤਾਲਮੇਲ ਕੀਤਾ ਜਾ ਸਕਦਾ ਹੈ I ਇਸ ਦੌਰਾਨ ਸ਼੍ਰੀ ਉਪਕਾਰ ਸਿੰਘ ਲੇਬਰ ਇੰਸਪੈਕਟਰ, ਸ਼੍ਰੀਮਤੀ ਨੇਹਾ ਨਈਅਰ ਲੀਗਲ ਅਫ਼ਸਰ, ਪ੍ਰਦੀਪ ਕੁਮਾਰ ਕੌਂਸਲਰ ਅਤੇ ਪੁਲਿਸ਼ ਮੁਲਾਜਮ ਸ਼ਾਮਲ ਸਨ I