ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਤਰਨ ਤਾਰਨ : 21 ਜੂਨ
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਪ੍ਰੇਮ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਸ਼੍ਰੀਮਤੀ ਇੰਦੂ ਬਾਲਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਤਰਨ ਤਾਰਨ, ਅਤੇ ਰਮੇਸ਼ ਕੁਮਾਰ, ਜੁਡੀਸ਼ੀਅਲ ਮੈਜਿਸਟਰੇਟ 1st ਕਲਾਸ, ਤਰਨ ਤਾਰਨ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਅੱਜ ਯੋਗਾ ਦਿਵਸ ਮੋਕੇ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਦਾ ਸਾਰਾ ਸਟਾਫ਼ ਹਾਜ਼ਰ ਰਿਹਾ। ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਯੋਗਾ ਕਰਵਾਉਣ ਲਈ ਸ਼੍ਰੀ ਅਮਨਦੀਪ ਸਿੰਘ, ਯੋਗਾ ਟਰੇਨਰ, ਤਰਨ ਤਾਰਨ , ਉਹਨਾਂ ਦੇ ਨਾਮ ਮਿਸ ਮਨਦੀਪ ਕੌਰ, ਮਿਸ ਹਰਪ੍ਰੀਤ ਕੌਰ ਅਤੇ ਮਿਸ ਨਵਨੀਤ ਕੌਰ ਯੋਗਾ ਟਰੇਨਰ ਹਾਜ਼ਰ ਰਹੇ। ਸ਼੍ਰੀ ਅਮਨਦੀਪ ਸਿੰਘ, ਯੋਗਾ ਟਰੇਨਰ, ਨੇ ਦੱਸਿਆ ਕਿ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਪਹਿਲ ਸਾਲ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣਾ ਸ਼ੁਰੂ ਕੀਤਾ ਸੀ। ਸੰਯੁਕਤ ਰਾਸ਼ਟਰ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਅੰਤਰ ਰਾਸ਼ਟਰੀ ਯੋਗ ਦਿਵਸ 2015 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ।
ਇਸ ਵਾਰ ਅੰਤਰ ਰਾਸ਼ਟਰੀ ਯੋਗ ਦਿਵਸ 2025 ਦੀ ਥੀਮ ” ਇੱਕ ਧਰਤੀ, ਇੱਕ ਸਿਹਤ ਲਈ ਯੋਗਾ” ਦੇ ਸਿਧਾਂਤ ਦੇ ਨਾਲ ਵਨ ਵਰਲਡ, ਵਨ ਹੈਲਥ ਰੱਖੀ ਗਈ ਹੈ। ਇਸ ਸਾਲ ਯੋਗ ਦਿਵਸ ਦੀ ਇਸ ਥੀਮ ਨੂੰ ਕੇਂਦਰੀ ਆਯੂਸ਼ ਮੰਤਰਾਲੇ ਵਲੋਂ ਚੁਣਿਆ ਗਿਆ ਹੈ, ਜਿਸ ਦੀ ਜਾਣਕਾਰੀ ਸ਼੍ਰੀ ਨਰਿੰਦਰ ਮੋਦੀ ਨੇ ਆਪਣੀ ਮਹੀਨਾਵਾਰ ‘ਮਨ ਕੀ ਬਾਤ’ ਵਿੱਚ ਦਿੱਤੀ ਸੀ। ਇਸ ਤੋਂ ਇਲਾਵਾਂ ਯੋਗਾ ਕਰਵਾਉਣ ਲਈ ਪਹੁੰਚੀ ਟੀਮ ਨੇ ਵੱਖ ਵੱਖ ਆਸਨਾ ਬਾਰੇ ਸਿੱਖਿਆ ਦਿੱਤੀ ਅਤੇ ਇਸ ਆਸਨਾ ਨੂੰ ਰੋਜ਼ਾਨਾ ਜੀਵਨ ਵਿੱਚ ਕਰਨ ਲਈ ਪ੍ਰੇਰਿਤ ਕੀਤਾ ਗਿਆ। ਆਖੀਰ ਵਿੱਚ ਸ਼੍ਰੀ ਅਮਨਦੀਪ ਸਿੰਘ, ਯੋਗਾ ਟਰੇਨਰ ਤਰਨ ਤਾਰਨ ਅਤੇ ਉਹਨਾਂ ਨਾਲ ਪਹੁੰਚੀ ਟੀਮ ਨੇ ਸਭ ਨੂੰ ਅੰਤਰ ਰਾਸ਼ਟਰੀ ਯੋਗਾ ਦਿਵਸ ਦੀ ਵਧਾਈ ਦਿੱਤੀ।
ਇਸ ਤੋਂ ਇਲਾਵਾਂ ਸਬ ਡਵੀਜ਼ਨ ਕੋਰਟ ਕੰਪਲੈਕਸ ਪੱਟੀ, ਸਬ ਡਵੀਜ਼ਨ ਕੋਰਟ ਕੰਪਲੈਕਸ ਖਡੂਰ ਸਾਹਿਬ, ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਅਤੇ ਸਬ ਜੇਲ੍ਹ ਪੱਟੀ ਵਿਖੇ ਵੀ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ।