MLA Dr. Kashmir Singh Sohal cremated with full state honours in the presence of thousands of tearful eyes

ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਰਹੇ ਮੌਜੂਦ
ਤਰਨ ਤਾਰਨ, 28 ਜੂਨ ;
ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਅੱਜ ਉਹਨਾਂ ਦਾ ਤਰਨ ਤਾਰਨ ਦੇ ਸੱਚਖੰਡ ਸਮਸ਼ਾਨਘਾਟ ਵਿਖੇ ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਸਪੁੱਤਰ ਡਾਕਟਰ ਨਵਪ੍ਰੀਤ ਸਿੰਘ ਨੇ ਚਿਖਾ ਨੂੰ ਅਗਨੀ ਭੇਂਟ ਕੀਤੀ।
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ, ਵਿਧਾਇਕ ਦਵਿੰਦਰ ਸਿੰਘ ਲਾਡੀ ਧੌਂਸ, ਵਿਧਾਇਕ ਦਲਬੀਰ ਸਿੰਘ ਟੌਂਗ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਫੌਜਾ ਸਿੰਘ, ਵਿਧਾਇਕ ਹਰਦਿੱਤ ਸਿੰਘ ਸੇਖੋਂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਨਰੇਸ਼ ਕਟਾਰੀਆਂ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਜਸਵਿੰਦਰ ਸਿੰਘ ਅਟਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰਦਿੱਤ ਸਿੰਘ ਸੇਖਵਾਂ, ਸੋਨੀਆ ਮਾਨ, ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ. ਐੱਸ. ਪੀ. ਦੀਪਕ ਪਾਰਿਖ, ਡਾਇਰੈਕਟਰ ਪੀ. ਐੱਸ. ਪੀ. ਸੀ. ਐੱਲ. ਜਸਬੀਰ ਸਿੰਘ ਸੁਰਸਿੰਘ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਗੁਰਸੇਵਕ ਸਿੰਘ ਔਲਖ ਅਤੇ ਡਾਇਰੈਕਟਰ ਗੁਰਦੇਵ ਸਿੰਘ ਸੰਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਰਾਜਨੀਤਕ ਪਾਰਟੀਆਂ ਦੇ ਆਗੂ ਤੇ ਸ਼ਹਿਰ ਨਿਵਾਸੀ ਮੌਜੂਦ ਸਨ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਡਾਕਟਰ ਕਸ਼ਮੀਰ ਸਿੰਘ ਸੋਹਲ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਸਨ। ਪਾਰਟੀ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।