Punjab government starts free physical preparation camp for youth
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫ਼ਿਜੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ-ਤਾਰਨ, 01 ਜੁਲਾਈ
ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜਿਲ੍ਹੇ ਦੇ ਜੋ ਯੁਵਕ ਪੰਜਾਬ ਪੁਲਿਸ, ਸੀ.ਆਰ.ਪੀ.ਐਫ., ਬੀ.ਐਸ.ਐਫ. ਅਤੇ ਸੀ.ਏ.ਪੀ.ਐਫ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਅਤੇ ਜਿਨ੍ਹਾਂ ਯੁਵਕਾਂ ਨੇ ਲਿਖਤੀ ਪੇਪਰ ਪਾਸ ਕਰ ਲਿਆ ਹੈ ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਦੀ ਉੱਤਰ ਕਾਪੀ ਆ ਗਈ ਹੈ, ਉੱਤਰ ਕਾਪੀ ਚੈੱਕ ਕਰਨ ਉਪਰੰਤ ਜਿਹੜੇ ਯੁਵਕ ਪਾਸ ਹਨ ਅਤੇ ਫਿਜੀਕਲ੍ਹ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਵਿਖੇ ਫਿਜੀਕਲ੍ਹ ਦੀ ਤਿਆਰੀ ਚੱਲ ਰਹੀ ਹੈ, ਯੁਵਕ ਜਲਦੀ ਤੋਂ ਜਲਦੀ ਸਵੇਰੇ 09.00 ਵਜੇ ਤੋਂ 11.30 ਵਜੇ ਅਤੇ ( ਸੋਮਵਾਰ ਤੋਂ ਸੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਵਿਖੇ ਹੇਠ ਲਿਖੇ ਦਸਤਾਵੇਜ਼ ਨਾਲ ਲੈ ਕੇ ਫਿਜ਼ੀਕਲ੍ਹ ਦੀ ਤਿਆਰੀ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਯੁਵਕ ਰੋਜ਼ਾਨਾ ਘਰ ਤੋਂ ਆਉਣ/ਜਾਣ ਵੀ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਨੰਬਰਾਂ 98760-30372 ਅਤੇ 97818-91928 ਤੇ ਸਪੰਰਕ ਕੀਤਾ ਜਾ ਸਕਦਾ ਹੈ ।