ਨਸ਼ਾ ਮੁਕਤੀ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਰਵਾਏ ਗਏ ਵਿਸ਼ੇਸ ਸਮਾਗਮ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ਾ ਮੁਕਤੀ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਰਵਾਏ ਗਏ ਵਿਸ਼ੇਸ ਸਮਾਗਮ
ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾਉਣ ਦੀ ਅਪੀਲ
ਪੱਟੀ, (ਤਰਨ ਤਾਰਨ), 01 ਜੁਲਾਈ :
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਪੰਗੋਟਾ ਅਤੇ ਬੁਰਜ ਪੂਹਲਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ ਸਮਾਗਮ ਕਰਵਾਏ ਗਏ । ਇਹਨਾਂ ਜਾਗਰੂਕਤਾ ਸਮਾਗਮਾਂ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਾ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ, ਜਾਂ ਫਿਰ ਸਲਾਖ਼ਾਂ ਦੇ ਪਿੱਛੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵੀ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤਾਂ ਨਸ਼ਾ ਛੁਡਾਊ ਕੇਂਦਰ ਵਿਚੋਂ ਉਸ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇੱਕ ਜੁੱਟ ਹੋਣ ਦੀ ਸਹੁੰ ਵੀ ਚੁਕਾਈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।