District Legal Services Authority Tarn Taran launches Mediation for the Nation Campaign
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਮੈਡੀਏਸ਼ਨ ਫਾਰ ਦ ਨੇਸ਼ਨ ਕੰਪੇਨ ਦਾ ਕੀਤਾ ਆਗਾਜ਼
ਤਰਨ ਤਾਰਨ, 04 ਜਲਾਈ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਦੀ ਅਗਵਾਈ ਹੇਠ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਮੈਡੀਏਸ਼ਨ ਫਾਰ ਦ ਨੇਸ਼ਨ ਕੰਪੇਨ ਚਲਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਸ਼ਿਲਪਾ, ਸੀ ਜੇ ਐਮ-ਕਮ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਇਸ ਕੰਪੇਨ ਅਧੀਨ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਮੀਡੀਏਸ਼ਨ ਸੈਂਟਰ ਵਿੱਚ ਰੈਫਰ ਕਰਵਾ ਕੇ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਵਿੱਚ ਕਿ ਝਗੜੇ ਨੂੰ ਨਿਪਟਾਉਣ ਲਈ ਇੱਕ ਟਰੇਨਡ ਮੀਡੀਏਟਰ ਦੀ ਡਿਊਟੀ ਲਗਾਈ ਜਾਵੇਗੀ ਜੋ ਕਿ ਪਾਰਟੀਆਂ ਨੂੰ ਇਹ ਸਮਝਾਉਣਗੇ ਕਿ ਇਸ ਝਗੜੇ ਨੂੰ ਖਤਮ ਕਰਨ ਦੇ ਕੀ ਫਾਇਦੇ ਹਨ, ਮੀਡੀਏਸ਼ਨ ਵਿੱਚ ਆਪਸੀ ਸਹਿਮਤੀ ਦੇ ਜੋਰ ਦਿੱਤਾ ਜਾਵੇਗਾ, ਜਿਸ ਨਾਲ ਕਿ ਝਗੜੇ ਦਾ ਵੀ ਨਿਪਟਾਰਾ ਹੋ ਜਾਵੇ ਅਤੇ ਆਪਸੀ ਪਿਆਰ ਵੀ ਬਣਿਆ ਰਹੇ।
ਇਸ ਕੰਪੇਨ ਸਬੰਧੀ ਮਿਸ ਸ਼ਿਲਪਾ, ਸੀ ਜੇ ਐਮ-ਕਮ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲ਼ੋਂ ਨਿਆਇਕ ਅਧਿਕਾਰੀਆਂ ਅਤੇ Mediators ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਇਸ ਕੰਪੇਨ ਦਾ ਵੱਧ ਤੋਂ ਵੱਧ ਲਾਭ ਪਬਲਿਕ ਤੱਕ ਪਹੁੰਚਾਇਆ ਜਾ ਸਕੇ ਅਤੇ ਇਸ ਕੰਪੇਨ ਨੂੰ ਸਫਲ ਬਣਾਇਆ ਜਾ ਸਕੇ।