ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰੀਬ 90 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ
ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰੀਬ 90 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ
ਪੱਟੀ ਹਲਕੇ ਦੇ 90 ਪਰਿਵਾਰਾਂ ਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦਾ ਕਰਜ਼ਾ ਹੋਇਆ ਮੁਆਫ
ਪੱਟੀ, 6 ਜੁਲਾਈ () ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਅਤੇ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ 90 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 90 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ।
ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨੇ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਗਈ ਹੈ, ਜਿਸ ਤਹਿਤ ਹਲਕਾ ਪੱਟੀ ਦੇ 90 ਪਰਿਵਾਰਾਂ ਦਾ 90 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਰਾਹਤ ਬਹੁਤ ਵੱਡੀ ਹੈ। ਗਰੀਬ ਇਨਸਾਨ ਦੀ ਜ਼ਿੰਦਗੀ ਵਿੱਚ ਜੇਕਰ ਕੋਈ ਦਿੱਕਤ ਆ ਜਾਵੇ ਤਾਂ ਉਹ ਕਰਜ਼ੇ ਦੇ ਗੇੜ ਵਿੱਚ ਆ ਜਾਂਦੇ ਹਨ। ਨਵੀਂ ਪੀੜ੍ਹੀ ਨੂੰ ਵੀ ਪਹਿਲਾਂ ਖੜ੍ਹੇ ਕਰਜ਼ੇ ਕਾਰਨ ਦਿੱਕਤ ਆਉਂਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਸ ਕਰਜ਼ਾ ਮੁਆਫ਼ੀ ਦੇ ਰੂਪ ਵਿੱਚ ਬਹੁਤ ਵੱਡਾ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 10 ਲੱਖ ਤਕ ਦੇ ਲੋਨ ਤੇ ਹੋਰ ਕੰਮਾਂ ਲਈ ਕਰਜ਼ੇ ਮਿਲਦੇ ਹਨ ਤੇ ਨੌਜਵਾਨ ਇਹਨਾਂ ਦਾ ਲਾਹਾ ਲੈ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਹਨਾਂ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਲਾਭਪਾਤਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ ਏ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਗੁਰਦਿਅਲ ਸਿੰਘ, ਸਰਪੰਚ ਜੁਗਰਾਜ ਸਿੰਘ, ਸੁੱਖ ਬਾਠ ਧਗਾਨਾ, ਕੋਸਲਰ ਕਮਲ ਕੁਮਾਰ, ਗੁਰਚੇਤ ਸਿੰਘ ਬਰਾੜ, ਵਿਨੋਦ ਖੰਨਾ, ਸਰਪੰਚ ਅਮਨਦੀਪ ਸ਼ਾਹ,ਚਰਨਕਮਲ ਸਿੰਘ ਸੋਨੂੰ ਭੁੱਲਰ, ਅਤੇ ਵੱਖ-ਵੱਖ ਪਿੰਡਾ ਦੇ ਸਰਪੰਚ ਪਾਟਰੀ ਆਗੂ ਅਤੇ ਲਾਭਪਾਤਰੀ ਹਾਜ਼ਰ ਸਨ।