Close

Last date to apply for National Award for Empowerment of Persons with Disabilities 2025 is 15th July-District Social Security Officer

Publish Date : 07/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2025 ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 15 ਜੁਲਾਈ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਤਰਨ ਤਾਰਨ, 07 ਜੁਲਾਈ :

ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਸ੍ਰੀ ਗਗਨਦੀਪ ਸਿੰਘ ਨੇ ਦਿਵਿਆਂਗਜਨਾਂ ਦੇ ਨੈਸ਼ਨਲ ਅਵਾਰਡ 2025 ਦੀਆਂ ਅਰਜ਼ੀਆਂ ਸਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮਾ ਅਤੇ www.depwd.gov.in ਅਤੇ www.awards.gov.in ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜ਼ੀਆਂ ਕੇਵਲ ਆਨਲਾਈਨ ਭਰਨ ਦੀ ਆਖ਼ਰੀ ਮਿਤੀ 15 ਜੁਲਾਈ 2025 ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਯੋਗ ਉਮੀਦਵਾਰ ਸਿੱਧੇ ਤੋਰ ਤੇ www.awards.gov.in ਉੱਤੇ ਭੇਜ ਸਕਦੇ ਹਨ।

ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸਮੂਹ ਐਨ .ਜੀ. ਓਜ਼ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਿਵਿਆਂਗਜਨ ਵਿਅਕਤੀਆਂ ਨੂੰ ਇਸ ਲਈ ਜਾਗਰੂਕ ਅਤੇ ਪ੍ਰੇਰਿਤ ਕਰਨ, ਤਾਂ ਜੋ ਉਹ ਇਸ ਅਵਾਰਡ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਆਪਣੀਆਂ ਅਰਜ਼ੀਆਂ ਅਪਲਾਈ ਕਰ ਸਕਣ।