ਬੰਦ ਕਰੋ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 08/07/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ
ਤਰਨ ਤਾਰਨ, 15 ਮਈ :
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਜੂਨ, 2025 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,130 ਲਾਭਪਾਤਰੀਆਂ ਨੂੰ 18 ਕਰੋੜ 01 ਲੱਖ 95 ਹਜ਼ਾਰ ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,898 ਲਾਭਪਾਤਰੀਆਂ ਨੂੰ 04 ਕਰੋੜ 63 ਲੱਖ 47 ਹਜ਼ਾਰ ਰੁਪਏ ਅਤੇ 14526 ਆਸ਼ਰਿਤ ਬੱਚਿਆਂ ਨੂੰ 02 ਕਰੋੜ 17 ਲੱਖ 89 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ 14,085 ਦਿਿਵਆਂਗਜਨ ਪੈਨਸ਼ਰਾਂ ਨੂੰ 02 ਕਰੋੜ 11 ਲੱਖ 27 ਹਜ਼ਾਰ 500 ਰੁਪਏ ਦੀ ਰਾਸ਼ੀ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋਂ ਵੱਧ ਪੁਰਸ਼ਾਂ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਿਵਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।