ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਵਸ

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਵਸ
ਤਰਨ ਤਾਰਨ, 11 ਜੁਲਾਈ
ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਸ਼ੁੱਕਰਵਾਰ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸਿਹਤ ਕੇਂਦਰਾਂ ਵਿਖੇ ਕਰਵਾਏ ਗਏ ਜਾਗਰੂਕਤਾ ਸਮਾਗਮਾਂ ਦੌਰਾਨ ਸਿਹਤ ਕਰਮੀਆਂ ਵੱਲੋਂ ਵਿਸ਼ਵ ਅਬਾਦੀ ਦਿਵਸ ਅਤੇ ਇਸ ਦਿਨ ਦੀ ਅਹਿਮੀਅਤ ਬਾਰੇ ਜਾਗਰੂਕਤਾ ਫੈਲਾਈ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਇਸ ਦਿਨ ਦਾ ਮੁੱਖ ਮੰਤਵ ਆਮ ਨਾਗਰਿਕਾਂ ‘ਚ ਵੱਧ ਰਹੀ ਜਨਸੰਖਿਆਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨਾਂ ਕਿਹਾ ਕਿ ਸਾਲ 1989 ‘ਚ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਅਬਾਦੀ ਦਿਵਸ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਵੱਧ ਰਹੀ ਅਬਾਦੀ ਸਮੁੱਚੀ ਦੁਨੀਆਂ ਦਾ ਮੁੱਦਾ ਹੈ ਅਤੇ ਸਮਾਂ ਰਹਿੰਦਿਆਂ ਇਸ ਨੂੰ ਕਾਬੂ ਹੇਠ ਲਿਆਉਣਾ ਸਮੇਂ ਦੀ ਲੋੜ ਹੈ, ਤਾਂ ਜੋ ਆਮ ਲੋਕਾਂ ਦੀ ਜੀਵਨ ਸ਼ੈਲੀ ਪ੍ਰਭਾਵਿਤ ਨਾ ਹੋਵੇ। ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਆਬਾਦੀ ਕਾਬੂ ਹੇਠ ਲਿਆਉਣ ਅਤੇ ਪਰਿਵਾਰ ਨਿਯੋਜਨ ਦੇ ਵੱਖ ਵੱਖ ਤਰੀਕਿਆਂ ਬਾਰੇ ਜਾਗਰੂਕਤਾ ਫੈਲਾਈ ਜਾਂਦੀ ਹੈ।
ਇਸ ਤੋਂ ਇਲਾਵਾ ਲੋਕਾਂ ਨੂੰ ਗਰਭ ਨਿਰੋਧਕ ਦੇ ਢੰਗਾਂ ਨੂੰ ਵੀ ਅਪਣਾਉਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਕਰਮੀਆਂ ਵੱਲੋਂ ਪਰਿਵਾਰ ਭਲਾਈ ਬਾਰੇ ਲੋਕਾਂ ਦੇ ਵਹਿਮ ਭਰਮਾਂ ਨੂੰ ਜਾਗਰੂਕਤਾ ਰਾਹੀਂ ਦੂਰ ਕੀਤਾ ਜਾ ਰਿਹਾ ਹੈ ਅਤੇ ਹਰੇਕ ਨਾਗਰਿਕ ਨੂੰ ਪਰਿਵਾਰ ਭਲਾਈ ਅਤੇ ਨਿਯੋਜਨ ਸਬੰਧੀ ਆਪਣੇ ਸੁਤੰਤਰ ਵਿਚਾਰ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਸਮਾਜ ਵਿੱਚ ਆਰਥਿਕ ਅਤੇ ਸਮਾਜਿਕ ਤਾਣੇ ਬਾਣੇ ਨੂੰ ਪ੍ਰਭਾਵਿਤ ਕਰਦੀ ਹੈ, ਇਸ ਲਈ ਇਸ ਉੱਤੇ ਕਾਬੂ ਪਾਉਣਾ ਸਮੇਂ ਦੀ ਬਹੁਤ ਵੱਡੀ ਲੋੜ ਹੈ। ਇੱਸ ਮੌਕੇ ਮੈਡੀਕਲ ਅਫ਼ਸਰ ਡਾ ਨਵਪ੍ਰੀਤ ਸਿੰਘ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਅਤੇ ਆਰੂਸ਼ ਭੱਲਾ ਆਦਿ ਮੌਜੂਦ ਰਹੇ।