Special vaccination week to be held in district from August 18 to 23: Civil Surgeon Dr Gurpreet Singh Rai

ਮਿਤੀ 18 ਤੋਂ 23 ਅਗਸਤ ਤੱਕ ਜ਼ਿਲ੍ਹੇ ਵਿੱਚ ਚਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਯੋਗ ਲਾਭਪਾਤਰੀਆਂ ਦਾ ਟੀਕਾਕਰਨ ਸਿਹਤ ਕਰਮੀ ਬਣਾਉਣ ਯਕੀਨੀ, ਕੋਈ ਵੀ ਬੱਚਾ ਨਾ ਰਹੇ ਵਾਂਝਾ
ਤਰਨ ਤਾਰਨ, 18 ਅਗਸਤ :
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ 18 ਅਗਸਤ ਤੋਂ ਸ਼ੁਰੂ ਹੋਏ ਵਿਸ਼ੇਸ਼ ਟੀਕਾਕਰਨ ਹਫਤੇ ਤਹਿਤ ਵੱਖ-ਵੱਖ ਪਿੰਡਾਂ ਦੇ ਵਿੱਚ ਟੀਕਾਕਰਨ ਸੈਸ਼ਨ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤਾ ਮਨਾਉਣ ਦਾ ਮੁੱਖ ਮੰਤਵ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਬਲਾਕਾਂ ਦੇ ਵਿੱਚ ਮੀਜ਼ਲਸ ਅਤੇ ਰੁਬੈਲਾ ਅਤੇ ਪੈਂਟਾਵੇਲੇੰਟ ਟੀਕਾਕਰਨ ਦਾ ਨਿਰੀਖਣ ਵਿਸ਼ੇਸ਼ ਤੌਰ ਤੇ ਐਸਐਮਓਜ ਵੱਲੋਂ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਪ੍ਰੋਗਰਾਮ ਦੇ ਟੀਚਿਆਂ ਨੂੰ 100 ਫੀਸਦੀ ਪ੍ਰਾਪਤ ਕੀਤਾ ਜਾਵੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਸਿਹਤ ਕਰਮੀਆਂ ਵੱਲੋਂ ਫੈਲਾਈ ਜਾ ਰਹੀ ਹੈ ਤਾਂ ਜੋ ਟੀਕਾਕਰਨ ਸਬੰਧੀ ਮਿਥੇ ਹੋਏ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।
ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਟੀਕਾ ਕਰਨ ਮੁਹਿੰਮ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ, ਗਰਭਵਤੀ ਮਹਿਲਾਵਾਂ, 2 ਸਾਲ ਤੱਕ ਦੇ ਬੱਚਿਆਂ ਤੋਂ ਇਲਾਵਾ 10 ਅਤੇ 16 ਸਾਲਾਂ ਦੇ ਬੱਚਿਆਂ ਨੂੰ ਟੀਡੀ ਟੀਕੇ ਦੀ ਖੁਰਾਕ ਦਾ ਟੀਕਾਕਰਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਝੁਗੀਆਂ, ਇੱਟਾਂ ਦੇ ਭੱਠਿਆਂ ਅਤੇ ਡੇਰਿਆਂ ਤੇ ਜਾ ਕੇ ਸਿਹਤ ਕਰਮੀਆਂ ਵੱਲੋਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ, ਡਾ. ਅਵਲੀਨ ਕੌਰ ਅਤੇ ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸ਼੍ਰੀ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ ਆਦਿ ਮੌਜੂਦ ਰਹੇ ਰਹੇ।