• Social Media Links
  • Site Map
  • Accessibility Links
  • English
Close

Farmers awareness camp organized on not burning paddy stubble and crop conservation

Publish Date : 20/08/2025

ਝੋਨੇ ਦੀ ਪਰਾਲੀ ਨੂੰ ਅੱਗ  ਨਾ ਲਗਾਉਣ ਅਤੇ ਫਸਲਾਂ ਦੀ ਸਾਂਭ ਸੰਭਾਲ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਤਰਨ ਤਾਰਨ, 19 ਅਗਸਤ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ ਏ ਐਸ ਦੀ ਰਹਿਨੁਮਾਈ ਹੇਠ ਡਾ. ਜਸਵਿੰਦਰ ਸਿੰਘ ਜਿਲਾ ਸਿਖਲਾਈ ਅਫਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ  ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਬੀੜ ਰਾਜਾ ਤੇਜਾ ਸਿੰਘ ਬਲਾਕ ਗੰਡੀਵਿੰਡ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

 ਇਸ ਮੌਕੇ ਮਨਪ੍ਰੀਤ ਸਿੰਘ ਏ ਟੀ ਐਮ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਤੇ ਇਸ ਦੇ ਨਾਲ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ। ਇਸ ਦੇ ਜ਼ਹਿਰੀਲੇ ਧੂੰਏ ਨਾਲ ਬੱਚਿਆਂ ਤੇ  ਬਜ਼ੁਰਗਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ, ਤੇ ਵਾਤਾਵਰਨ ਪਲੀਤ ਹੁੰਦਾ ਹੈ । ਉਹਨਾਂ ਨੇ ਜਿਪਸਮ ਅਤੇ ਪੀ ਐਮ ਕਿਸਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਉਹਨਾਂ ਨੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਖੇਤੀ ਮਸੀਨਰੀ ਤੇ ਸਬਸਿਡੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਡਾ ਗੁਰਿੰਦਰਜੀਤ ਸਿੰਘ ਬਲਾਕ ਖੇਤਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਝੋਨੇ ਅਤੇ ਬਾਸਮਤੀ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਝੋਨੇ ਨੂੰ ਫੋਕ ਤੋਂ ਬਚਾਉਣ ਲਈ ਤੇਰਾਂ ਜ਼ੀਰੋ ਪੰਤਾਲੀ ਦਾ ਤਿੰਨ ਕਿਲੋ 200 ਲੀਟਰ ਪਾਣੀ ਵਿਚ ਮਿਲਾ ਕੇ ਸਪਰੇਅ ਦੀ ਕਰਨ ਦਾ ਸੁਝਾਅ ਦਿੱਤਾ। ਇਸ ਦੇ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਵਾਹੁਣ ਲਈ ਕਿਹਾ। ਉਹਨਾਂ ਕਿਹਾ ਕਿ ਇੱਕ ਟਨ ਪਰਾਲੀ ਨੂੰ ਅੱਗ ਲਗਾਉਣ ਨਾਲ 400 ਕਿਲੋ ਜੈਵਿਕ ਕਾਰਬਨ, 5.5  ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ ।   ਇਸ ਮੌਕੇ ਸ਼੍ਰੀ ਵਿਜੈ ਸਿੰਘ ਏ ਟੀ ਐਮ ਨੇ ਇਸ ਕੈਂਪ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ । ਇਸ ਕੈਂਪ ਵਿੱਚ ਤਕਰੀਬਨ 40 ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਅਗਾਂਹ ਵਧੂ ਕਿਸਾਨ  ਸ੍ਰੀ ਤੇਜਿੰਦਰਪਾਲ ਸਿੰਘ ਸਰਪੰਚ ਸ੍ਰੀ ਹਰਦੀਪ ਸਿੰਘ ਕਿਸਾਨ ਯੂਨੀਅਨ ਦੇ ਆਗੂ, ਸ੍ਰੀ ਰਣਜੀਤ  ਸਿੰਘ, ਸ੍ਰੀ ਸੰਦੀਪ ਸਿੰਘ, ਸ੍ਰੀ ਲਵਜੀਤ ਸਿੰਘ, ਸ੍ਰੀ  ਸਿੰਘ,  ਸ੍ਰੀ ਗੁਰਐਪਲ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਯਾਦਵਿੰਦਰ ਸਿੰਘ  ਸ੍ਰੀ ਜਗਦੇਵ ਸਿੰਘ, ਸ੍ਰੀ ਬਿਕਰਮ ਸਿੰਘ ਆਦਿ ਕਿਸਾਨ ਹਾਜ਼ਰ ਸਨ।