• Social Media Links
  • Site Map
  • Accessibility Links
  • English
Close

Married couples separated through mutual quarrels were gathered and years-old disputes were ended

Publish Date : 17/09/2025

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 12265 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ

ਤਰਨ ਤਾਰਨ, 13 ਸਤੰਬਰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ  ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ।

ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀ ਮਨੋਜ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ ਦੂਸਰਾਂ ਬੈਂਚ ਸ਼੍ਰੀ ਰਵਿੰਦਰਜੀਤ ਸਿੰਘ ਬਾਜਵਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਸ਼੍ਰੀ ਰਮੇਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ, ਚੌਥਾਂ ਬੈਂਚ ਮਿਸ ਮਨਜੋਤ ਕੌਰ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਇਸ ਤੋਂ ਇਲਾਵਾ ਪੱਟੀ ਵਿਖੇ ਦੋਂ ਬੈਂਚ ਮਿਸ ਪ੍ਰੀਤੀ ਰਾਏ, ਸਬ ਡੀਵੀਜ਼ਨ ਜੁਡੀਸ਼ੀਅਲ ਮੈਜੀਸਟਰੇਟ, ਪੱਟੀ, ਅਤੇ ਡਾ. ਹਰਸਿਮਰਨਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ।

 ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਸ਼੍ਰੀਮਤੀ ਮੋਨਿਕਾ ਚੌਹਾਨ, ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਖਡੂਰ ਸਾਹਿਬ ਜਿਸ ਵਿੱਚ ਲੋਕ ਅਦਾਲਤ ਦੇ ਬੈਚਾਂ ਦੇ ਮਾਣਯੋਗ ਪ੍ਰਜ਼ਾਈਡਿੰਗ ਅਫਸਰਾਂ ਨੇ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ, ਆਹਮੋ- ਸਾਹਮਣੇ ਬੈਠ ਕੇ ਉਹਨਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਝਗੜਾ ਖਤਮ ਕਰਨ ਦੇ ਫਾਇੰਦੇ ਦੱਸਦੇ ਹੋਏ ਉਹਨਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।  ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ  ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 13972 ਰੱਖੇ ਕੇਸਾਂ ਵਿਚੋਂ 12265 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 218649443/- ਰੁਪਏ ਦੀ ਰਕਮ ਦੀ ਫੈਸਲੇ ਕੀਤੇ ਗਏ।

 ਉਨ੍ਹਾਂ ਕਿਹਾ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ, ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ-ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਸ੍ਰੀ ਕੰਵਲਜੀਤ ਸਿੰਘ ਬਾਜਵਾ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਕੋਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫਾਇੰਦੇ ਹਨ, ਕਿਉਂਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ।

ਸ੍ਰੀ ਬਾਜਵਾ ਜੀ ਨੇ ਦੱਸਿਆ ਕਿ ਸਾਰੀਆਂ ਧੀਰਾਂ, ਵਕੀਲਾਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਬੜੀ ਚੰਗੀ ਦਿਲਚਸਪੀ ਦਿਖਾਈ ਅਤੇ ਅੱਜ ਦੀ ਕੌਮੀ ਲੌਕ ਅਦਾਲਤ ਦੀ ਸਫਲਤਾ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਨੇਕਾ ਜਾਗਰੂਕਤਾ ਕੈਂਪ, ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।

ਸ਼੍ਰੀਮਤੀ ਸ਼ਿਲਪਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਚਾਹੀਦਾ ਹੈ ਅਤੇ ਇਸ ਦਾ ਫਾਇੰਦਾ ਉਠਾਉਣਾ ਚਾਹੀਦਾ ਹੈ ਅਤੇ ਅਗਲੀ ਕੌਮੀ ਲੋਕ ਅਦਾਲਤ ਮਿਤੀ 13 ਦਸੰਬਰ 2025 ਨੂੰ ਲੱਗ ਰਹੀ ਹੈ।

ਇਸ ਸਬੰਧੀ ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968, ਕੋਮੀ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।