• Social Media Links
  • Site Map
  • Accessibility Links
  • English
Close

Important meeting of District Task Force regarding Pulse Polio Round and Vaccination Program held

Publish Date : 24/09/2025

ਪਲਸ ਪੋਲੀਓ ਰਾਉਂਡ ਅਤੇ ਟੀਕਾਕਰਨ ਪ੍ਰੋਗਰਾਮ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ

ਬੱਚਿਆਂ ਦੇ ਟੀਕਾਕਰਨ ਬਾਰੇ ਐਸ. ਐਮ. ਓਜ਼ ਨੂੰ ਹਦਾਇਤਾਂ ਜਾਰੀ

12 ਅਕਤੂਬਰ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

03 ਅਕਤੂਬਰ ਤੱਕ ਲੱਗਣਗੇ ਵਿਸ਼ੇਸ ਟੀਕਾਕਰਨ ਕੈਪ

ਤਰਨ ਤਾਰਨ, ਸਤੰਬਰ 24:

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬੁੱਧਵਾਰ ਨੂੰ ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਅਤੇ ਪੋਲੀਓ ਮੁਹਿੰਮ ਸਬੰਧੀ ਗਠਿਤ ਜ਼ਿਲਾ ਟਾਸਕ ਫੋਰਸ ਦੇ ਮੈਬਰਾਂ ਦੀ ਅਹਿਮ ਮੀਟਿੰਗ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਵੱਲੋ ਕੀਤੀ ਗਈ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਈਸ਼ਿਤਾ ਅਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਹਿੱਸਾ ਲਿਆ ਗਿਆ।

ਇੱਸ ਮੌਕੇ ਸਹਾਇਕ ਕਮਿਸ਼ਨਰ, ਡਾ. ਕਰਨਵੀਰ ਸਿੰਘ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਦੀ ਬੜੀ ਹੀ ਬਰੀਕੀ ਨਾਲ ਸਮੀਖਿਆ ਕੀਤੀ।

ਉਨ੍ਹਾਂ ਦੱਸਿਆ ਕਿ ਆਉਣ ਵਾਲੀ 12 ਅਕਤੂਬਰ ਨੂੰ ਪਲਸ ਪੋਲੀਓ ਰਾਉਂਡ ਤਹਿਤ ਜ਼ਿਲੇ ਦੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਬਾਕੀ ਵਿਭਾਗ ਇੱਸ ਗੱਲ ਨੂੰ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਬਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।

ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇੱਕ ਇੱਕ ਟੀਕੇ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾਕਰਨ ਦੀ ਔਸਤ ਘਟ ਪਾਈ ਗਈ, ਉਹਨਾਂ ਨੂੰ ਟੀਕਾਕਰਨ ਪ੍ਰੋਗਰਾਮ ਵਿੱਚ ਸੁਧਾਰ ਕਰਨ ਲਈ ਸਖਤ ਹਦਾਇਤ ਕੀਤੀ ਗਈ।

ਉਹਨਾਂ ਕਿਹਾ ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਟੀਕਾਕਰਨ ਬਹੁਤ ਲਾਜ਼ਮੀ ਹੈ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਜ਼ਿਲੇ ਦੇ ਵਿੱਚ ਕੋਈ ਵੀ ਯੋਗ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੀਟਿੰਗ ਦੌਰਾਨ ਟੀਕਿਆਂ ਦੀ ਕੀਤੀ ਗਈ ਸਮੀਖਿਆ ਵਿੱਚ ਕਈ ਬਲਾਕਾਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਿਆ ਗਿਆ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਮੀਜਲਜ਼ ਰੁਬੇਲਾ ਟੀਕਿਆਂ ਦੀ ਔਸਤ ਘੱਟ ਪਾਈ ਗਈ ਉਹਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਜ਼ਿਲੇ ਦੇ ਸਾਰੇ ਬਲਾਕ 03 ਅਕਤੂਬਰ ਤੱਕ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਐਮਆਰ ਅਤੇ ਬਾਕੀ ਵੈਕਸੀਨ ਦੀ ਔਸਤ ਵਿੱਚ ਤੁਰੰਤ ਸੁਧਾਰ ਲਿਆਉਣ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਟੀਕਾਕਰਨ ਪ੍ਰੋਗਰਾਮ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕਰਨ ਅਤੇ ਮਾਸ ਮੀਡੀਆ ਵਿੰਗ ਰਾਹੀਂ ਟੀਕਾਕਰਨ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।

ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਟੀਕਾਕਰਨ ਹਫਤੇ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਨੂੰ ਵਿਭਾਗ ਵੱਲੋਂ ਮੀਜਲਜ਼ ਰੁਬੇਲਾ, ਪੈਂਟਾਵੇਲੇੰਟ ਅਤੇ ਹੋਰ ਟੀਕਿਆ ਨੂੰ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਉਨਾਂ ਸਾਰੇ ਹੀ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਜਿਨਾਂ ਨੂੰ ਇਹ ਟੀਕੇ ਨਹੀਂ ਲੱਗੇ ਸਨ।

ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਝੁੱਗੀਆਂ, ਗੁਜਰਾਂ ਦੇ ਡੇਰਿਆਂ, ਉਸਾਰੀ ਅਧੀਨ ਖੇਤਰਾਂ ਵਿੱਚ ਰਹਿ ਰਹੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾਂਦਾ ਹੈ।

ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵੱਖ ਵੱਖ ਬਲਾਕਾਂ ਦੇ ਵਿੱਚ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਪ੍ਰੋਗਰਾਮ ਸਬੰਧੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇਗਾ।