ਪਰਾਲੀ ਪ੍ਰਬੰਧਨ ਜਾਗਰੂਕਤਾ ਅਭਿਆਨ ਤਹਿਤ ਬਲਾਕ ਫਾਰਮਰ ਐਡਵਾਈਜ਼ਰੀ ਦੀ ਕੀਤੀ ਮੀਟਿੰਗ- ਡਾ:ਜੋਸਨ
ਪਰਾਲੀ ਪ੍ਰਬੰਧਨ ਜਾਗਰੂਕਤਾ ਅਭਿਆਨ ਤਹਿਤ ਬਲਾਕ ਫਾਰਮਰ ਐਡਵਾਈਜ਼ਰੀ ਦੀ ਕੀਤੀ ਮੀਟਿੰਗ- ਡਾ:ਜੋਸਨ
ਪਰਾਲੀ ਨੂੰ ਖੇਤਾਂ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ-ਡਾ: ਯਾਦਵਿੰਦਰ ਸਿੰਘ
ਤਰਨਤਾਰਨ, 03 ਅਕਤੂਬਰ :
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ: ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਫਾਰਮਰ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਬੀ ਟੀ ਟੀ ਇੰਚਾਰਜ ਡਾ: ਨਵਤੇਜ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਟੈਕਨੋਲੋਜੀ ਮੈਨੇਜਰ ਡਾ: ਯਾਦਵਿੰਦਰ ਸਿੰਘ ਦੀ ਦੇਖ ਰੇਖ ਹੇਠ ਕੀਤੀ ਗਈ।
ਡਾ: ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ । ਉਹਨਾਂ ਨੇ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ ,ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਸ ਮੌਕੇ ਤੇ ਗੁਰਮੇਜ ਸਿੰਘ ਚੇਅਰਮੈਨ, ਹਰਪਾਲ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਮੰਗਲ ਦਾਸ, ਕਿ੍ਸ਼ਨ ਕੁਮਾਰ ,ਤਰਸੇਮ ਸਿੰਘ, ਅਗਾਂਹਵਧੂ ਕਿਸਾਨ ਹਾਜਰ ਸਨ ।