A blood donation camp was organized on the occasion of Pandit Deendayal Upadhyay Ji’s birthda
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਡਿਤ ਦੀਨਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਕੀਤਾ ਗਿਆ ਖੂਨਦਾਨ ਕੈਂਪ ਦਾ ਆਯੋਜਨ
ਤਰਨ ਤਾਰਨ, 26 ਸਤੰਬਰ :
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਨੇਵਾਲ, ਖਡੂਰ ਸਾਹਿਬ ਵਿਖੇ ਪੰਡਿਤ ਦੀਨਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ, ਕਿਉਂਕਿ ਖੂਨਦਾਨ ਕਰਨ ਨਾਲ ਦਾਨ ਕਰਨ ਵਾਲੇ ਅਤੇ ਰੀਸੈਪਟਰ ਦੋਵਾਂ ਦੀ ਮੱਦਦ ਹੁੰਦੀ ਹੈ। ਉਨ੍ਹਾਂ ਖੂਨਦਾਨ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਖੂਨ ਦਾਨੀਆਂ ਦੀ ਹੈਪੇਟਾਈਟਸ ਅਤੇ ਐੱਚ. ਆਈ. ਵੀ. ਦੀ ਜਾਂਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ, ਕਿਉਂਕਿ ਖੂਨਦਾਨ ਕਰਨ ਨਾਲ ਕਈਆਂ ਦੀ ਜਾਨ ਬਚ ਸਕਦੀ ਹੈ।
ਇਸ ਕੈਂਪ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਵਲੰਟੀਅਰਾਂ ਅਤੇ ਯੂਥ ਕਲੱਬ ਮੈਂਬਰਾਂ ਨੇ ਭਾਗ ਲਿਆ। ਕੈਂਪ ਵਿੱਚ 50 ਤੋਂ ਵੱਧ ਨੌਜਵਾਨ ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਤਰਨਤਾਰਨ ਦਾ ਸਮੁੱਚਾ ਸਟਾਫ਼, ਕਲੱਬ ਦੇ ਪ੍ਰਧਾਨ ਸ: ਸੁਰਜੀਤ ਸਿੰਘ, ਸਰਪੰਚ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ ।