Close

A. D. G. P. Mr. Naunihal Singh and S. S. P. Maintain law and order under the leadership of Gaurav Tura

Publish Date : 11/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਾ ਤਸ਼ਕਰਾਂ ਫੜਨ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਚਲਾਇਆ ਗਿਆ ਵਿਸੇਸ਼ ਜਾਂਚ ਅਭਿਆਨ
ਤਿਓਹਾਰਾਂ ਦੇ ਸੀਜ਼ਨ ਅਤੇ ਪੰਚਾਇਤੀ ਚੋਣਾਂ ਨੰੁ ਮੁੱਖ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਨਾਲ ਮੁਸਤੈਦ-ਸ੍ਰੀ ਗੌਰਵ ਤੂਰਾ
ਤਰਨ ਤਾਰਨ, 09 ਅਕਤੂਬਰ
ਡੀ. ਜੀ. ਪੀ. ਪੰਜਾਬ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹੇ ਭਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਾ ਤਸ਼ਕਰਾਂ ਫੜਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸੇਸ਼ ਜਾਂਚ ਅਭਿਆਨ (ਕੈਸੋ) ਚਲਾਇਆ ਗਿਆ, ਜਿਸ ਦੀ ਅਗਵਾਈ ਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਵੱਲੋਂ ਕੀਤੀ ਗਈ।ਇਸ ਦੌਰਾਨ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਸੇਵੇਰੇ 11 ਵਜੇ ਤੋਂ ਲੈ ਕੇ 03 ਵਜੇ ਤੱਕ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਹੋਟਲਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸਰਚ ਅਭਿਆਨ ਚਲਾਇਆ ਗਿਆ।
ਇਸ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਅਤੇ ਪੰਚਾਇਤੀ ਚੋਣਾਂ ਨੰੁ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਨਾਲ ਮੁਸਤੈਦ ਹੈ ਅਤੇ ਪੁਲਿਸ ਵੱਲੋਂ ਨਾਕਿਆਂ ਤੇ ਗਸ਼ਤ ਰਾਹੀਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।
ਉਹਨਾਂ ਕਿਹਾ ਕਿ ਕੈਸੋ ਓਪਰੇਸ਼ਨ ਇੱਕ ਵਿਆਪਕ ਜਾਂਚ ਮੁਹਿੰਮ ਹੈ ਅਤੇ ਇਸਦੇ ਚੰਗੇ ਨਤੀਜੇ ਨਿਕਲਦੇ ਹਨ। ਇਸ ਦੌਰਾਨ ਜਿੱਥੇ ਅਨੇਕਾਂ ਦੋਸ਼ੀ ਫੜੇ ਜਾਂਦੇ ਹਨ, ਉਥੇ ਹੀ ਇਸ ਤਰਾਂ ਦੇ ਓਪਰੇਸ਼ਨ ਨਾਲ ਮਾੜੇ ਅਨਸਰਾਂ ਵਿੱਚ ਕਾਨੂੰਨ ਦਾ ਡਰ ਵੱਧਦਾ ਹੈ ਅਤੇ ਆਮ ਲੋਕਾਂ ਦਾ ਪੁਲਿਸ ਤੇ ਵਿਸਵਾਸ਼ ਵੱਧਦਾ ਹੈ।ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਅਜਿਹੇ ਮਾੜੇ ਕੰਮ ਵਿੱਚ ਲੱਗੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ।