Close

A door-to-door awareness campaign will be launched by the youth clubs in the district on July 4 under “Mission Fateh”.

Publish Date : 04/07/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ” ਤਹਿਤ 4 ਜੁਲਾਈ ਨੂੰ ਜ਼ਿਲ੍ਹੇ ’ਚ ਯੂਥ ਕਲੱਬਾਂ ਵੱਲੋਂ ਆਰੰਭੀ ਜਾਵੇਗੀ ਘਰ-ਘਰ ਜਾਗਰੂਕਤਾ ਮੁਹਿੰਮ
ਯੂਥ ਕਲੱਬਾਂ ਦੇ ਨੌਜਵਾਨ “ਮਿਸ਼ਨ ਫ਼ਤਿਹ” ਨੂੰ ਕਾਮਯਾਬ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਨਗੇ
ਤਰਨ ਤਾਰਨ, 3 ਜੁਲਾਈ :
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਕੋਵਿਡ-19 ਮਹਾਂਮਾਰੀ ਤੋਂ ਮੁਕਤ ਕਰਨ ਲਈ ਆਰੰਭੇ “ਮਿਸ਼ਨ ਫ਼ਤਿਹ” ਨਾਲ ਇੱਕਸੁਰਤਾ ਦਿਖਾਉਂਦਿਆਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ “ਨੌਜਵਾਨ ਕਲੱਬਾਂ” ਵੱਲੋਂ 4 ਜੁਲਾਈ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਕੇ ਇਸ ਮਹਾਂਮਾਰੀ ਤੋਂ ਬਚਾਅ ਲਈ ਦੱਸਿਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਮਿਸ ਮਹਿਮਾ ਡਾਗਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਯੂਥ ਕਲੱਬਾਂ ਦੇ ਅਹੁਦੇਦਾਰਾਂ ਨਾਲ 4 ਜੁਲਾਈ 2020 ਦੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸਬੰਧੀ ਮੀਟਿੰਗ ਕੀਤੀ ਗਈ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਲੜੀ ਤੋੜਨ ਲਈ “ਮਿਸ਼ਨ ਫ਼ਤਿਹ” ਤਹਿਤ ਘਰ-ਘਰ ਸੰਪਰਕ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।                    
        ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਿਸ਼ਨ ਫ਼ਤਿਹ ਦੇ ਨਾਅਰੇ ਹੇਠ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਨੂੰ ਯੂਥ ਕਲੱਬਾਂ ਦੇ ਨੌਜਵਾਨ ਸਿਰੇ ਚਾੜ੍ਹਨ ਲਈ ਸਿਰਤੋੜ ਯਤਨ ਕਰਕੇ “ਮਿਸ਼ਨ ਫ਼ਤਿਹ” ਨੂੰ ਕਾਮਯਾਬ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਨਗੇ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਯੂਥ ਕਲੱਬਾਂ ਵੱਲੋਂ ਹਰ ਕੰਮ ਵਿੱਚ ਮੋਹਰੀ ਰੋਲ ਅਦਾ ਕੀਤਾ ਜਾਂਦਾ ਹੈ ਅਤੇ ਪ੍ਰਸ਼ਾਸਨ ਤੇ ਸਰਕਾਰ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਜਾਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਿੱਢੀ ਮੁਹਿੰਮ ਵਿੱਚ ਨੌਜਵਾਨਾਂ ਦਾ ਵਿਸੇਸ਼ ਯੋਗਦਾਨ ਹੋਵੇਗਾ।  
——————-