A motorcycle rally organized by “Keepers of Prosperity” to educate residents on the ill effects of drugs-Deputy Commissioner Tarn Taran
Publish Date : 13/08/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਵਾਸੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ “ਖੁਸ਼ਹਾਲੀ ਦੇ ਰਾਖਿਆਂ” ਵੱਲੋਂ ਕੱਢੀ ਗਈ ਮੋਟਰ ਸਾਈਕਲ ਰੈਲੀ
ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਤਰਨ ਤਾਰਨ, 13 ਅਗਸਤ :
ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਨਸ਼ਾ ਮੁਕਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪੁਲਿਸ ਵਿਭਾਗ ਜਿਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਵਾਸੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ “ਖੁਸ਼ਹਾਲੀ ਦੇ ਰਾਖਿਆਂ” ਵੱਲੋਂ ਕੱਢੀ ਗਈ ਮੋਟਰ ਸਾਈਕਲ ਜਾਗਰੂਕਤਾ ਰੈਲੀ ਨੂੰ ਰਾਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਾਹੀਆ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਲਵਿੰਦਰਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਜੀ. ਓ. ਜੀਜ਼ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਅਕਤੀ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਰੋਕੂ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਉਨਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦਿਆਂ ਓਟ ਕੇਂਦਰ ਵਿੱਚ ਇਲਾਜ ਲਈ ਲਿਆਉਣ ਚਾਹੀਦਾ ਹੈ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਧਰੁਵ ਦਾਹੀਆ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਪੱਧਰ ‘ਤੇ ਜੰਗ ਵਿੱਢੀ ਗਈ ਹੈ।ਉਹਨਾਂ ਕਿਹਾ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਸ ਤੋਂ ਇਲਾਵਾ ਪੁਲਿਸ ਵੱਲੋਂ ਨਸ਼ਾ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ ਲਈ ਓਟ ਕਲੀਨਿਕਾਂ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਪਿਛਲੇ 3 ਦਿਨਾਂ ਵਿੱਚ 25 ਵਿਅਕਤੀਆਂ ਨੂੰ ਇਲਾਜ ਲਈ ਓਟ ਕੇਂਦਰਾਂ ਵਿੱਚ ਲਿਆਂਦਾ ਗਿਆ ਹੈ।
ਇਸ ਮੌਕੇ ਜੀ. ਓ. ਜੀਜ਼ ਦੇ ਜ਼ਿਲ੍ਹਾ ਇੰਚਾਰਜ ਕਰਨਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਰੈਲੀ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਚੋਹਲਾ ਸਾਹਿਬ ਵਿਖੇ ਸਮਾਪਤ ਹੋਵੇਗੀ ਅਤੇ ਅੱਜ ਦੀ ਰੈਲੀ ਵਿੱਚ ਲੱਗਭੱਗ 240 ਖੁਸ਼ਹਾਲੀ ਦੇ ਰਾਖੇ ਭਾਗ ਲੈ ਰਹੇ ਹਨ।