Close

A payment of 791 crore 81 lakh rupees has been made to the farmers of the district

Publish Date : 29/10/2024
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ, ਸਮੂਹ ਮੰਡੀਆਂ ਵਿੱਚ ਕੀਤੇ ਗਏ ਲੋੜੀਂਦੇ ਪ੍ਰਬੰਧ
ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,77,934 ਮੀਟ੍ਰਿਕ ਟਨ ਝੋਨੇ ਦੀ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 791 ਕਰੋੜ 81 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 28 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,00,753 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 4,77,934 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 28 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 2,10,106 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,10,905 ਮੀਟਰਿਕ ਟਨ, ਪਨਸਪ ਵੱਲੋਂ 1,01,573 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 54,293 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1057 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 791 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 2,00,069 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।