Close

A placement camp will be organized on December 21 at District Bureau of Employment and Enterprises, Tarn Taran

Publish Date : 20/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 21 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਪਲੇਸਪੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਤਰਨ ਤਾਰਨ, 19 ਦਸੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ 21 ਦਸੰਬਰ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ) ਅਤੇ ਪੁਖਰਾਜ ਹੈੱਲਥ ਕੇਅਰ ਕੰਪਨੀ ਭਾਗ ਲੈ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਸਾਬਕਾ ਫੌਜੀਆਂ ਅਤੇ ਫਰੈਸ਼ਰ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੌਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25,000 ਰੁਪਏ ਸਮੇਤ ਈ. ਐੱਸ. ਆਈ+ਈ. ਪੀ. ਐੱਫ ), ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15,000 ਤੋਂ 20,000 ਰੁਪਏ ਸਮੇਤ ਈ. ਐੱਸ. ਆਈ+ਈ. ਪੀ. ਐੱਫ )।ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ ।
ਇਸ ਤੋਂ ਇਲਾਵਾ ਪੁਖਰਾਜ ਹੈਲਥ ਕੇਅਰ ਕੰਪਨੀ ਨੂੰ ਪਲੇਸਮੈਂਟ ਲਈ ਵੈੱਲਨੈਸ ਅਡਵਾਇਜ਼ਰ ਤੇ ਅਸਿਸਟੈਂਟ ਮੇਨੈਜਰ ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ, ਬਾਰਵੀਂ ਪਾਸ ਅਤੇ ਗਰੈਜੂਏਸ਼ਨ ਪਾਸ ( ਕੇਵਲ ਲੜਕੀਆਂ) (ਤਨਖਾਹ 8500 ਤੋਂ 25000 ਰੁਪਏ) ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਹੈ।
ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 21 ਦਸੰਬਰ, 2023 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।