Close

A placement camp will be organized on November 17 by District Employment and Business Bureau Tarn Taran

Publish Date : 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 17 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 15 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 17 ਨਵੰਬਰ, 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਵਿਕਰਮ ਜੀਤ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਐੱਚ. ਡੀ. ਐੱਫ. ਸੀ. ਲਾਈਫ਼ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਐੱਚ. ਡੀ. ਐੱਫ. ਸੀ. ਲਾਈਫ਼ ਨੂੰ ਫਾਇਨੈਂਸ਼ੀਅਲ ਕੰਨਸਲਟੈਂਟ ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ) ਤਨਖਾਹ 10,000 ਤੋਂ 40,000 ਰੁਪਏ +ਕਮਿਸ਼ਨ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 40 ਸਾਲ ਹੈ।
ਰੋਜ਼ਗਾਰ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 17 ਨਵੰਬਰ, 2023 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ ( ਪਿੰਡ ਪਿੱਦੀ ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ ਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਜਿਲਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੈਸਮੇਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਅਪੀਲ ਕੀਤੀ ਤਾਂ ਜੋ ਬੇਰੋਜਗਾਰ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।