A pre-recruitment course for the welfare officer will be initiated from November 27 for recruitment
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਭਰਤੀ ਹੋਣ ਲਈ 27 ਨਵੰਬਰ ਤੋਂ ਸ਼ੁਰੂ ਕੀਤਾ ਜਾਵੇਗਾ ਪ੍ਰੀ-ਰਿਕਰੂਟਮੈਂਟ ਕੋਰਸ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ
ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਕਰਵਾਈ ਜਾਵੇਗੀ ਤਿਆਰੀ
ਤਰਨ ਤਾਰਨ, 21 ਨਵੰਬਰ :
ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾਇਰਡ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਆਰਮੀ, ਨੇਵੀ, ਏਅਰ ਫੋਰਸ, ਬੀ. ਐੱਸ. ਐੱਫ, ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐੱਸ. ਐੱਫ. ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 27 ਨਵੰਬਰ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100% ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ।
ਉਹਨਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 01852-292565, 9356423524, 7009103383 ਅਤੇ 6280284812 ‘ਤੇ ਸੰਪਰਕ ਜਾ ਕੀਤਾ ਸਕਦਾ ਹੈ।