A special camp-district election officer will be called on November 23 and 24 for the special cursory correction of voter lists.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 23 ਤੇ 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲਾ ਚੋਣ ਅਫ਼ਸਰ
ਬੀ. ਐਲ. ਓਜ਼ ਪੋਲਿੰਗ ਬੂਥਾਂ ’ਤੇ ਬੈਠਕੇ ਲੈਣਗੇ ਦਾਅਵੇ ਤੇ ਇਤਰਾਜ਼
ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਨਿਰਦੇਸ਼
ਤਰਨ ਤਾਰਨ, 22 ਨਵੰਬਰ :
ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 23 ਤੇ 24 ਨਵੰਬਰ ਨੂੰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ 18 ਤੋਂ 21 ਸਾਲ ਦੇ ਨੌਜਵਾਨਾਂ, ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ ਤੇ ਤੀਜੇ ਲਿੰਗ ਵਾਲੇ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਖਾਸ ਤਵੱਜ਼ੋਂ ਦੇਣ ਦੇ ਹੁਕਮ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ’ਤੇ ਬਣਨ ਵਾਲੀਆਂ ਵੋਟਾਂ ਲਈ ਕੋਈ ਵੀ ਯੋਗ ਉਮੀਦਵਾਰ ਵਾਂਝਾ ਨਾ ਰਹੇ, ਜਿਸ ਲਈ ਐਸ. ਡੀ. ਐਮਜ਼, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨੌਜਵਾਨਾਂ ਨੂੰ ਲੋਕਤੰਤਰੀ ਭਾਗੀਦਾਰੀ ਲਈ ਪ੍ਰੇਰਿਤ ਕਰਨ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਾਸਤੇ ਬੀ. ਐੱਲ. ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥ ’ਤੇ ਬੈਠਕੇ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ।
ਇਸ ਤੋਂ ਇਲਾਵਾ ਸਮੂਹ ਸੁਪਰਵਾਈਜ਼ਰਾਂ ਤੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਕਤ ਮਿਤੀਆਂ ਮੌਕੇ ਬੀ .ਐਲ .ਓਜ਼ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਾਲ-ਨਾਲ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿ੍ਰਆ ਉੱਪਰ ਨਜਰਸ਼ਾਨੀ ਰੱਖਣ।