A special camp on self-employment, employment and skill courses will be organized on May 31 at District Bureau of Employment & Enterprises , Tarn Taran.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 31 ਮਈ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ, ਰੋਜ਼ਗਾਰ ਅਤੇ ਸਕਿੱਲ ਕੋਰਸਾਂ ਸਬੰਧੀ ਵਿਸ਼ੇਸ ਕੈਂਪ
ਤਰਨ ਤਾਰਨ, 30 ਮਈ :
ਪੰਜਾਬ ਸਰਕਾਰ ਵੱਲੋਂ ਬੇਰਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਸਵੈ-ਰੋਜਗਾਰ, ਰੋਜ਼ਗਾਰ ਅਤੇ ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 31 ਮਈ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ, ਰੋਜ਼ਗਾਰ, ਅਤੇ ਸਕਿੱਲ ਕੋਰਸਾਂ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ/ ਟ੍ਰੇਨਿੰਗ/ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ‘ਤੇ ਹੀ ਫਾਰਮ ਵੀ ਭਰਵਾਏ ਜਾਣਗੇ ਅਤੇ ਇਸ ਤੋਂ ਇਲਾਵਾ ਬੇਰੋਜਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਇਸ ਕੈਂਪ ਵਿੱਚ “ਰੇਨਾਟਸ ਵੈੱਲਨੈੱਸ” ਕੰਪਨੀ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ।ਇੰਟਰਵਿਉ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਅਠਵੀਂ ਪਾਸ, ਉਮਰ 18 ਤੋਂ 35 ਸਾਲ ਹੋਵੇ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਧਿਕਾਰੀ, ਵੱਲੋ ਦੱਸਿਆ ਗਿਆ ਕਿ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਮਿਤੀ 31 ਮਈ, 2023 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 1 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਪੜਾਈ ਅਤੇ ਬੈਂਕ ਪਾਸਬੁੱਕ, ਅਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ਼ ਤਿੰਨ ਫੋਟੋ ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਆਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸਕਣ ਜਾਂ ਰੋਜ਼ਗਾਰ ਪ੍ਰਾਪਤ ਕਰ ਸੱਕਣ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।