Close

A special camp will be held on November 20 and 21 for the formation and correction of new votes – District Election Officer

Publish Date : 22/11/2021
DC

ਨਵੀਂਆਂ ਵੋਟਾਂ ਬਣਾਉਣ ਤੇ ਦਰੁਸਤੀ ਕਰਵਾਉਣ ਲਈ 20 ਅਤੇ 21 ਨਵੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ
ਕੈਂਪ ਦੌਰਾਨ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾਂ `ਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਪ੍ਰਾਪਤ ਕਰਨਗੇ ਦਾਅਵੇ/ਇਤਰਾਜ਼
ਤਰਨ ਤਾਰਨ, 19 ਨਵੰਬਰ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਈ ਵੀ ਵਿਅਕਤੀ ਜੋ ਮਿਤੀ 1 ਜਨਵਰੀ, 2022 ਨੂੰ 18 ਸਾਲ ਦੇ ਹੋਣ ਜਾ ਰਹੇ ਹਨ, ਉਨ੍ਹਾਂ ਦੀ ਵੋਟ ਅਜੇ ਨਹੀਂ ਨਹੀਂ ਬਣੀ ਤਾਂ ਲਾਜਮੀ ਤੌਰ `ਤੇ ਵੋਟ ਬਣਵਾਈ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤਹਿਤ ਜ਼ਿਲੇ੍ਹ ਅੰਦਰ 20 ਤੇ 21 ਨਵੰਬਰ ਨੂੰ ਵਿਸ਼ੇਸ਼ ਤੌਰ `ਤੇ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਵਿਚ ਦਰੁਸਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਰੇਕ ਯੋਗ ਵਿਅਕਤੀ ਦੀ ਵੋਟ ਲਾਜ਼ਮੀ ਬਣੀ ਹੋਣੀ ਚਾਹੀਦੀ ਹੈ ਅਤੇ ਵੋਟ ਪਾਉਣਾ ਸਾਡਾ ਅਧਿਕਾਰ ਹੁੰਦਾ ਹੈ।
ਉਹਨਾਂ ਦੱਸਿਆ ਕਿ ਜਿੰਨ੍ਹਾਂ ਯੋਗ ਵਿਅਕਤੀਆਂ ਦੀ ਅਜੇ ਤੱਕ ਵੋਟ ਨਹੀ ਬਣੀ ਜਾਂ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ ਹੈ ਉਨ੍ਹਾਂ ਲਈ ਵਿਸ਼ੇਸ਼ ਤੌਰ `ਤੇ 20 ਤੇ 21 ਨਵੰਬਰ ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਯੋਗ ਵਿਅਕਤੀ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀਂ ਵੋਟਰ ਹੈਲਪਲਾਈਨ ਐਪ ਤੇ ਐੱਨ. ਵੀ. ਐੱਸ. ਪੀ. ਪੋਰਟਲ ‘ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਤੇ 21 ਨਵੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਸ਼ਮੂਲੀਅਤ ਕੀਤੀ ਜਾਵੇ ਅਤੇ 1 ਜਨਵਰੀ, 2022 ਨੂੰ ਜ਼ਿਲੇ ਵਿੱਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।