Close

A special function was organized at Sakhi One Stop Center on the occasion of 110th International Women’s Day. The Deputy Commissioner specially honored the women officers of various departments

Publish Date : 10/03/2021
110 ਵੇਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਖੀ ਵਨ ਸਟੌਪ ਸੈਂਟਰ ਵਿਖੇ ਵਿਸ਼ੇਸ ਸਮਾਗਮ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ
ਤਰਨ ਤਾਰਨ, 09 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੋ੍ਰਗਰਾਮ ਅਫਸਰ, ਤਰਨ ਤਾਰਨ ਦੀ ਅਗਵਾਈ ਹੇਠ ਸਖੀ ਵਨ ਸਟੌਪ ਸੈਂਟਰ ਦੀ ਸੈਂਟਰ ਐਡਮਨੀਸਟਰੇਟਰ ਅਨੀਤਾ ਕੁਮਾਰੀ ਵੱਲੋਂ 110 ਵੇਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਵਿਖੇ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਔਰਤਾਂ ਦੇ ਵਿਕਾਸ, ਤਰੱਕੀ ਅਤੇ ਉਨਾਂ ਦੇ ਅਧਿਕਾਰਾਂ ਬਾਰੇ  ਲੋਕਾਂ ਨੂੰ ਜਾਗਰੂਕ ਕਰਵਾਇਆ ਗਿਆ। ਸਮਾਗਮ ਦੌਰਾਨ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ, ਸ਼੍ਰੀ ਗੁਰੁ ਅਰਜਨ ਦੇਵ ਸੀਨੀਆ ਸਕੈਂਡਰੀ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਰਵਿੰਦਰ ਕੌਰ ਆਹਲੂਵਾਲੀਆਂ, ਪੁਲਿਸ ਵਿਭਾਗ ਤੋਂ ਇੰਨਸਪੈਕਟਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਸਿਵਲ ਹਸਪਤਾਲ, ਤਰਨ ਤਾਰਨ ਤੋਂ ਡਾ. ਰੇਖਾ ਅਤੇ ਡਾ. ਈਸ਼ਾ ਧਵਨ ਮਨੋਵਿਗਿਆਨਿਕ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ, ਡਾ. ਰੇਖਾ ਅਤੇ ਡਾ. ਈਸ਼ਾ ਧਵਨ ਵੱਲੋਂ ਆਪਣੇ ਜੀਵਨ ਸਫ਼ਰ ਬਾਰੇ ਹਾਜ਼ਰ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। 
ਸਾਮਗਮ ਦੌਰਾਨ ਪੈਨਸ਼ਨ ਦਫਤਰ, ਰੋਜ਼ਗਾਰ ਦਫ਼ਤਰ, ਸਖੀ ਵਨ ਸਟੌਪ ਸੈਂਟਰ ਵੱਲੋਂ ਵੱਖ-ਵੱਖ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਸਟਾਲ ਵੀ ਲਗਾਏ ਗਏ ।ਇਸ ਮੌਕੇ ਸ਼੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਦੀਆਂ ਗਿਆਰਵੀਂ ਅਤੇ ਬਾਹਰਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਮਹਿੰਦੀ ਅਤੇ ਪੇਟਿੰਗ ਮੁਕਾਬਲੇ ਕਰਵਾਏ ਅਤੇ ਜੇਤੂ ਵਿਦਿਆਰਥੀਆ ਨੂੰ ਡਿਪਟੀ ਕਮਿਸ਼ਨਰ ਵੱਲੋਂ ਇਨਾਮ ਵੀ ਦਿੱਤੇ ਗਏ।
ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ, ਡਾ. ਭਾਰਤੀ ਧਵਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।