A special medical camp organized at the border village Sidhwan under the direction of Deputy Commissioner Mrs. Baldeep Kaur
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾ ਹੇਠ ਸਰਹੱਦੀ ਪਿੰਡ ਸਿਧਵਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ
ਤਰਨ ਤਾਰਨ, 20 ਜੁਲਾਈ:
ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ, ਤਰਨਤਾਰਨ, ਡਾ.ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਸੰਦੀਪ ਸਿੰਘ ਕਾਲੜਾ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਸਰਹੱਦੀ ਪਿੰਡ ਸਿਧਵਾਂ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਇਸ ਮੌਕੇ ਪਿੰਡ ਸਿਧਵਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਮੈਡੀਕਲ ਕੈਂਪ ਦਾ ਲਾਭ ਲਿਆ ਗਿਆ।ਇਸ ਮੌਕੇ ਹੱਡੀਆਂ ਦੇ ਮਾਹਿਰ ਅਤੇ ਐਸ.ਐਮ.ਓ, ਡਾ.ਕਾਲੜਾ ਵੱਲੋਂ ਕਈ ਮਰੀਜ਼ਾਂ ਦਾ ਚੈਕ ਅੱਪ ਕੀਤਾ ਗਿਆ।
ਇਸ ਕੈਂਪ ਵਿੱਚ ਮਰੀਜ਼ਾਂ ਦੇ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਦਵਾਈਆਂ ਵੰਡਣ ਦੇ ਨਾਲ ਨਾਲ ਮੁਫਤ ਟੈਸਟ ਕੀਤੇ ਗਏ। ਇਸ ਮੌਕੇ ਆਪਣੇ ਸਬੋਧਨ ਵਿੱਚ ਡਾ. ਕਾਲੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਚੰਗੀ ਸਿਹਤ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਪਿੰਡ ਸਿਧਵਾਂ ਵਿਖੇ ਕੈਂਪ ਲਗਾਇਆ ਗਿਆ।ਉਨਾਂ ਕਿਹਾ ਇਸ ਕੈਂਪ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਿਆ ਗਿਆ।
ਡਾ. ਕਾਲੜਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਅਜਿਹੇ ਕੈਂਪ ਲਗਾਏ ਜਾਣਗੇ।ਉਨਾਂ ਕਿਹਾ ਕਿ ਕੈਂਪ ਦੌਰਾਨ 109 ਵਿਅਕਤੀਆਂ ਵੱਲੋਂ ਸਿਹਤ ਜਾਂਚ ਕਰਵਾਈ ਗਈ ਅਤੇ ਸਿਹਤ ਕਰਮੀਆਂ ਵੱਲੋਂ 63 ਮੁਫਤ ਟੈਸਟ ਕੀਤੇ ਗਏ। ਉਨਾ ਕਿਹਾ ਕਿ ਕੈਂਪ ਦੌਰਾਨ ਪਹੁੰਚੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਗਰਿਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਅਪੀਲ ਕੀਤੀ ਗਈ।ਉਨਾਂ ਕਿਹਾ ਕਿ ਅਜਿਹੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਜ਼ਿੰੰਮੇਵਾਰ ਬਨਣਾ ਪਵੇਗਾ।ਡਾ. ਕਾਲੜਾ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਦੇ ਟੀਕਾਕਰਨ ਦੀ ਸਹੂਲਤ ਵੀ ਮੁਹੱਇਆ ਕਰਵਾਈ ਗਈ।
ਬਲਾਕ ਐਜੂਕੇਟਰ, ਨਵੀਨ ਕਾਲੀਆ ਨੇ ਕਿਹਾ ਕਿ ਕੈਂਪ ਦੌਰਾਨ ਆਈ.ਈ.ਸੀ ਗਤੀਵਿਧੀਆਂ ਰਾਹੀ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ।ਉਨਾਂ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਸਮੇਂ ਸਮੇਂ ਸਿਰ ਸਰਹੱਦੀ ਪਿੰਡਾਂ ਦੇ ਵਿੱਚ ਜਾਗਰੂਕਤਾ ਫੈਲਾਈ ਜਾਂਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਰੋਈ ਰਹੇ।ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਪਣਾ ਆਲਾ ਦੁਆਲੇ ਦੀ ਸਾਫ ਸਫਾਈ ਲਈ ਪ੍ਰੇਰਿਆ।
ਇਸ ਮੌਕੇ ਮੋਬਾਇਲ ਮੈਡੀਕਲ ਯੂਨਿਟ ਦੇ ਡਾ. ਭਾਨੂੰ ਅਗਰਵਾਲ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਰਵਿੰਦਰ ਕੌਰ, ਐਸ ਆਈ ਲਖਵਿੰਦਰ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ, ਗੁਰਮੁੱਖ ਸਿੰਘ, ਸੁਖਵਿੰਦਰਪਾਲ ਸਿੰਘ, ਪਵਨਦੀਪ ਸਿੰਘ, ਐਮ ਐਲ ਟੀ ਰਾਜਪ੍ਰੀਤ ਸਿੰਘ, ਸੀਐਚਓ ਬਲਜੀਤ ਕੌਰ, ਨਵਪ੍ਰੀਤ ਕੌਰ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਹਰਚੰਦ ਸਿੰਘ ਆਦਿ ਮੌਜੂਦ ਰਹੇ।