Close

A special meeting was held by the Deputy Commissioner to review the progress of the ongoing works in blocks Chohla Sahib, Khadur Sahib, Tarn Taran and Gandiwind under MGNREGA scheme.

Publish Date : 19/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਮਗਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 18 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ, ਬੀ. ਡੀ. ਪੀ. ਓ. ਚੋਹਲਾ ਸਾਹਿਬ, ਬੀ. ਡੀ. ਪੀ. ਓ. ਖਡੂਰ ਸਾਹਿਬ, ਬੀ. ਡੀ. ਪੀ. ਓ. ਤਰਨ ਤਾਰਨ ਅਤੇ ਬੀ. ਡੀ. ਪੀ. ਓ. ਗੰਡੀਵਿੰਡ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਆਈ. ਟੀ. ਮੈਨੇਜਰ ਮਗਨਰੇਗਾ ਤਰਨਤਾਰਨ ਅਤੇ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਦਾ ਸਮੂਹ ਮਗਨਰੇਗਾ ਸਟਾਫ਼ ਹਾਜ਼ਰ ਸਨ।
ਪ੍ਰਗਤੀ ਦੇ ਰੀਵਿਉ ਸਬੰਧੀ ਮਗਨਰੇਗਾ ਅਧੀਨ ਬਲਾਕ ਖਡੂਰ ਸਾਹਿਬ ਵੱਲੋਂ ਰੋਜਾਨਾ ਲਗਾਈ ਜਾਣ ਵਾਲੀ ਲੇਬਰ ਦੀ ਟੀਚੇ ਵਿਰੁੱਧ 113 ਫੀਸਦੀ ਕੰਮ ਕਰਨ ‘ਤੇ ਡਿਪਟੀ ਕਮਿਸ਼ਨਰ, ਤਰਨਤਾਰਨ ਵੱਲੋਂ ਸਮੂਹ ਮਗਨਰੇਗਾ ਸਟਾਫ਼ ਅਤੇ ਬੀ. ਡੀ. ਪੀ. ਓ. ਖਡੂਰ ਸਾਹਿਬ ਦੀ ਸਲਾਘਾ ਕੀਤੀ ਗਈ। ਬੀ. ਡੀ. ਪੀ. ਓ. ਚੋਹਲਾ ਸਾਹਿਬ ਅਤੇ ਬੀ. ਡੀ. ਪੀ. ਓ. ਗੰਡੀਵਿੰਡ ਦੀ ਲਗਾਈ ਜਾਣ ਵਾਲੀ ਰੋਜਾਨਾ ਲਗਾਈ ਜਾਣ ਵਾਲੀ ਲੇਬਰ ‘ਤੇ ਨਿਰਾਸ਼ਾ ਜਾਹਰ ਕੀਤੀ।
ਇਸ ਤੋਂ ਇਲਾਵਾ ਮਗਨਰੇਗਾ ਅਧੀਨ ਕਰਵਾਏ ਜਾ ਚੁੱਕੇ ਕੰਮਾਂ ਤੇ ਬਕਾਇਆ ਮਟੀਰੀਅਲ ਦੀ ਅਦਾਇਗੀ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਸ ਲਈ ਮਟੀਰੀਅਲ ਦੀਆਂ ਦੇਣਦਾਰੀਆਂ ਨਾਲ ਸਬੰਧਤ ਕੰਮਾਂ ਦੀਆਂ ਫਾਈਲਾਂ ਤਿਆਰ ਕਰਨ ਲਈ ਸਮੂਹ ਬਲਾਕਾਂ ਦੇ ਗ੍ਰਾਮ ਰੋਜਗਾਰ ਸਹਾਇਕਾਂ ਨੂੰ ਟੀਚੇ ਨਿਰਧਾਰਿਤ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਅਗਲੀ ਹਫ਼ਤਾਵਾਰੀ ਮੀਟਿੰਗ ਵਿੱਚ ਸਬੰਧਤ ਕਰਮਚਾਰੀ ਆਪਣੇ ਟੀਚੇ ਮੁਤਾਬਿਕ ਇਨ੍ਹਾਂ ਫਾਇਲਾਂ ਨੂੰ ਮੁਕੰਮਲ ਕਰਨਗੇ ਅਤੇ ਆਪਣੇ ਤੋਂ ਉੱਚ ਅਧਿਕਾਰੀ ਨੂੰ ਅਗਲੀ ਕਾਰਵਾਈ ਲਈ ਪੇਸ਼ ਕਰਨਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਮਗਨਰੇਗਾ ਦੇ ਵੱਖ-ਵੱਖ ਫਲੈਗਸ਼ਿੱਪ ਸਕੀਮਾਂ ਤਹਿਤ ਕਰਵਾਏ ਜਾ ਰਹੇ ਕੰਮ ਜਿਵੇਂ ਫੇਅਰ ਪਰਾਈਸ ਸ਼ਾਪ, ਆਂਗਣਵਾੜੀ ਸੈਂਟਰ ਅਤੇ ਪਲੇਅ ਗਰਾਊਂਡ ਦੀ ਪ੍ਰਗਤੀ ਵਿੱਚ ਵਾਧਾ ਕਰਨ ਅਤੇ ਇਨ੍ਹਾਂ ਕੰਮਾਂ ਨੂੰ 25 ਫੀਸਦੀ ਮੁਕੰਮਲ ਹੋਣ ਤੋਂ ਬਾਅਦ ਬਣਦੀ ਅਦਾਇਗੀ ਕਰਨ, ਮਗਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਗਏ।