Close

A special meeting was held under the chairmanship of Mr. Jasbir Singh Dimpa MP to review the progress of “Mission Fateh” and important development works.

Publish Date : 01/07/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਹਿਤ” ਅਤੇ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ
“ਮਿਸ਼ਨ ਫ਼ਤਿਹ” ਦੀ ਸਫ਼ਲਤਾ ਲਈ ਇਹਤਿਆਤ ਵਰਤਣ, ਦੂਜਿਆਂ ਨੂੰ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 30 ਜੂਨ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਹਿਤ” ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਅੱਜ ਪੂਰਾ ਵਿਸ਼ਵ ਕੋਵਿਡ-19 ਮਹਾਂਮਾਰੀ ਦੀ ਮਾਰ ਹੇਠ ਅਤੇ ਸਾਨੂੰ ਇਸ ਤੋਂ ਬਚਣ ਲਈ ਆਪਣੇ ਆਪ ਨੂੰ ਬਚਾਉਣ ਦੇ ਨਾਲ-ਨਾਲ ਹੋਰ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਲਈ ਜਾਗਰੂਕ ਕਰਨਾ ਹੋਵੇਗਾ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰੋਨਾ ਵਾਇਰਸ ਨੂੰ ਹਰਾਉਣ ਲਈ “ਮਿਸ਼ਨ ਫਤਿਹ” ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਅਪਣਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਂਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਜਿਸਨੂੰ ਬਾਅਦ ਵਿੱਚ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਅਤੇ ਹੁਣ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ “ਮਿਸ਼ਨ ਫ਼ਤਿਹ” ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ, ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ।ਉਹਨਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ।
ਮੀਟਿੰਗ ਦੌਰਾਨ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਵੇਰਵੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ “ਮਿਸ਼ਨ ਫਤਿਹ” ਸਫਲਤਾਪੂਰਵਕ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਭਾਗ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਰੋਜ਼ਾਨਾ ਵੱਖ-ਵੱਖ ਵਿਭਾਗਾਂ ਵੱਲੋਂ ਘਰ-ਘਰ ਜਾ ਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 205 ਕੇਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਸਨ, ਜਿੰਨ੍ਹਾਂ ਵਿੱਚੋਂ 182 ਕੇਸ ਕੋਰਨਾ ਮੁਕਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ 20 ਪੀੜ੍ਹਤਾਂ ਦਾ ਇਲਾਜ ਚੱਲ਼ ਰਿਹਾ ਹੈ, ਜੋ ਕਿ ਬਿੱਲਕੁੱਲ ਠੀਕ-ਠਾਕ ਹਨ।
—————